ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਇੱਕ ਸੁਨੇਹਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਨ੍ਹਾਂ ਨੂੰ ਕੰਮ ਲਈ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ ਸਗੋਂ ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ ਜਿਸ ਵੱਲ ਅੱਜ ਕਦਮ ਵਧਾਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ''ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਨ੍ਹਾਂ ਨੂੰ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਾਅਦੇ 'ਤੇ ਅੱਗੇ ਵਧਦੇ ਹੋਏ E-Vehicle ਦੇ ਖੇਤਰ 'ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਕੀਤੀ ਹੈ ਜਿਸ ਨਾਲ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।'