ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੀਆਂ ਅਗਾਮੀ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਸੂਬੇ 'ਚ ਸਰਕਾਰ ਬਣਾਈ ਜਾ ਸਕੇ। ਇਸ ਲੜੀ ਦੇ ਤਹਿਤ ਸਿਆਸੀ ਸਰਗਰਮੀ ਵਧਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਸਰਕਲ ਪ੍ਰਧਾਨਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸਰਕਲ ਪ੍ਰਧਾਨਾਂ ਦੀ ਚੌਥੀ ਸੂਚੀ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਬੰਟੀ ਰੋਮਾਣਾ ਵਲੋਂ ਪਾਰਟੀ ਪ੍ਰਧਾਨ ਦੀ ਸਲਾਹ ਨਾਲ ਜਾਰੀ ਕੀਤੀ ਗਈ।
ਯੂਥ ਅਕਾਲੀ ਦਲ ਵਲੋਂ ਸਰਕਲ ਪ੍ਰਧਾਨਾਂ ਦੀ ਚੌਥੀ ਸੂਚੀ ਜਾਰੀ - ਸਿਆਸੀ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ
ਪੰਜਾਬ ਵਿਧਾਨਸਭਾ ਦੀਆਂ ਅਗਾਮੀ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਸੂਬੇ 'ਚ ਸਰਕਾਰ ਬਣਾਈ ਜਾ ਸਕੇ। ਇਸ ਲੜੀ ਦੇ ਤਹਿਤ ਸਿਆਸੀ ਸਰਗਰਮੀ ਵਧਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਸਰਕਲ ਪ੍ਰਧਾਨਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਦਾ ਕਹਿਣਾ ਕਿ ਭਵਿੱਖ 'ਚ ਅਕਾਲੀ ਦਲ ਸਰਕਾਰ ਬਣਾਏਗਾ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਵਿਚਾਰ ਵਟਾਂਦਰਾ ਕਰਕੇ ਇਹ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਯੂਥ ਵਿੰਗ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਦਰਭ 'ਚ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਬੰਟੀ ਰੋਮਾਣਾ ਦਾ ਕਹਿਣਾ ਕਿ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਬਲ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਅਕਾਲੀ ਦਲ ਵਲੋਂ ਚੁਣੇ ਗਏ ਸਰਕਲ ਪ੍ਰਧਾਨ ਜ਼ਮੀਨੀ ਪੱਧਰ 'ਤੇ ਪਾਰਟੀ ਲਈ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਕੇ ਉਨ੍ਹਾਂ ਦਾ ਨਿਪਟਾਰਾ ਕਰਵਾਉਣ 'ਚ ਅਹਿਮ ਭੂਮਿਕਾ ਅਦਾ ਕਰਨਗੇ।