ਚੰਡੀਗੜ੍ਹ: ਜਿਵੇਂ-ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (2022 Punjab Assembly Election) ਨੇੜੇ ਆ ਰਹੀਆਂ ਹਨ, ਚੋਣ ਸਮੀਕਰਨ ਬਦਲਦੇ ਜਾ ਰਹੇ ਹਨ। ਅਜਿਹੇ 'ਚ ਪੰਜਾਬ 'ਚ ਕਿਸ ਦੀ ਸਰਕਾਰ ਬਣੇਗੀ, ਇਹ ਸਪੱਸ਼ਟ ਨਹੀਂ ਹੈ। ਪੰਜਾਬ ਵਿੱਚ ਕਿਸਾਨ ਅੰਦੋਲਨ ਤੋਂ ਬਾਅਦ ਹਾਲਾਤ ਬਦਲ ਗਏ ਹਨ ਕਿਉਂਕਿ ਕਿਸਾਨ ਅੰਦੋਲਨ ਵਿੱਚ ਸਿਆਸੀ ਪਾਰਟੀਆਂ ਨੂੰ ਨਾ ਤਾਂ ਮੰਚ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਵੱਲ ਕੋਈ ਧਿਆਨ ਦਿੱਤਾ ਗਿਆ, ਸਭ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਸਿਰਫ਼ ਵੋਟ ਦੀ ਰਾਜਨੀਤੀ ਕਰ ਰਹੀਆਂ ਹਨ।
ਦੂਜੇ ਪਾਸੇ ਦੇਸ਼ ਵਿੱਚ ਬਦਲਾਅ ਦੀ ਜਿੰਮੇਵਾਰੀ ਨਿਭਾਉਣ ਵਾਲੇ ਨੌਜਵਾਨਾਂ ਦੀ ਰਾਏ ਵੀ ਬਹੁਤ ਜ਼ਰੂਰੀ ਹੈ। ਰਾਜਨੀਤੀ ਨੂੰ ਲੈ ਕੇ ਨੌਜਵਾਨਾਂ ਦੀ ਆਪਣੀ ਰਾਏ ਹੈ। ਅੱਜ ਦੇ ਨੌਜਵਾਨ ਜਾਗਰੂਕ ਅਤੇ ਪੜੇ ਲਿਖੇ ਹਨ। 2022 ਦੀਆਂ ਚੋਣਾਂ ਨੂੰ ਲੈ ਕੇ ਈਟੀਵੀ ਭਾਰਤ ਦੀ ਪੱਤਰਕਾਰ ਨੇ ਨੌਜਵਾਨ ਦੀ ਰਾਏ ਲਈ। ਜਿਸ ਚ ਜਿਆਦਾ ਤਰ ਨੌਜਵਾਨਾਂ ਨੇ ਕਿਹਾ ਕਿ ਉਹ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਨੂੰ ਇਸ ਗੱਲ ਤੋਂ ਕੋਈ ਮਤਲਬ ਨਹੀਂ ਕਿ ਸੀਐੱਮ ਕਿਸ ਧਰਮ ਜਾਂ ਜਾਤੀ ਦਾ ਹੈ।
ਸਿਰਫ ਐਲਾਨ ਨਾ ਹੋਣ ਕੰਮ ਵੀ ਹੋਵੇ
ਨੌਜਵਾਨਾਂ ਦਾ ਕਹਿਣਾ ਹੈ ਕਿ ਨੌਜਵਾਨ ਪੰਜਾਬ ਦਾ ਭਵਿੱਖ ਹਨ। ਅੱਜ ਦਾ ਨੌਜਵਾਨ ਬੇਰੁਜ਼ਗਾਰ ਹੈ ਉਸ ਨੂੰ ਸਿਰਫ ਰੁਜ਼ਗਾਰ ਚਾਹੀਦਾ ਹੈ। ਸਰਕਾਰਾਂ ਆਉਂਦੀਆਂ ਹਨ ਅਤੇ ਐਲਾਨ ਕਰਦੀਆਂ ਹਨ ਪਰ ਜਮੀਨੀ ਪੱਧਰ ਤੇ ਕੰਮ ਨਹੀਂ ਕਰਦੀਆਂ। ਅਜਿਹੇ ਚ ਨੌਜਵਾਨ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ ਤਾਂ ਜੋ ਪੰਜਾਬ ਖੁਸ਼ਹਾਲ ਬਣੇ ਪੰਜਾਬ ਦਾ ਨੌਜਵਾਨ ਖੁਸ਼ਹਾਲ ਰਹਿ ਸਕੇ।
ਵਿਕਾਸ ਨੂੰ ਦੇਣਾ ਚਾਹੁੰਦੇ ਹਨ ਨੌਜਵਾਨ ਵੋਟ