ਚੰਡੀਗੜ੍ਹ:ਆਮ ਆਦਮੀ ਪਾਰਟੀ (Aam Aadmi Party) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਈ ਐਕਸ਼ਨ ਸਰਕਾਰ ਵਲੋਂ ਲਏ ਜਾ ਰਹੇ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਖਿਲਾਫ਼ ਕਈ ਅਧਿਕਾਰੀਆਂ ਖਿਲਾਫ਼ ਵੀ ਸਰਕਾਰ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਦੇ ਚੱਲਦਿਆਂ ਪੰਜਾਬ ਸਰਕਾਰ (Punjab Government) ਵਲੋਂ ਹੁਣ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਖਿਲਾਫ਼ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਜਾਰੀ ਪੱਤਰ 'ਚ ਲਿਖਿਆ ਗਿਆ ਹੈ ਕਿ ਸਬ ਤਹਿਸੀਲ ਜ਼ੀਰਕਪੁਰ ਵਿਖੇ ਰਜਿਸਟ੍ਰੇਸ਼ਨ ਦੇ ਕੰਮ 'ਚ ਹੋ ਰਹੀਆਂ ਬੇ ਨਿਯਮੀਆਂ ਕਾਰਨ ਸਬ ਤਹਿਸੀਲ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ (Harminder Singh Suspend) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਲਿਖਿਆ ਜਾਂਦਾ ਹੈ ਕਿ ਕਰਮਚਾਰੀ ਦਾ ਮੁਅੱਤਲੀ ਸਮੇਂ ਹੈਡਕੁਆਰਟਰ ਦਫ਼ਤਰ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਤੈਅ ਕੀਤਾ ਜਾਂਦਾ ਹੈ।