ਪੰਜਾਬ

punjab

ETV Bharat / city

ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ - ਭਾਗ 5

ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਸਰਕਾਰ ਵੱਲੋਂ ਚੋਣ ਮਨੋਰਥ ਪੱਤਰ ਦੇ ਵਾਦਿਆਂ ਦੀ ਗਰਾਉਂਡ ਜ਼ੀਰੋ ਤੋਂ ਈਟੀਵੀ ਭਾਰਤ ਦੀ ਖ਼ਾਸ ਪੇਸ਼ਕਸ਼। ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਲੋਕਾਂ ਦਾ ਕੈਪਟਨ ਸਰਕਾਰ ਦੀ ਤਿੰਨ ਸਾਲ ਦੀ ਕਾਰਜਗੁਜ਼ਾਰੀ ਬਾਰੇ ਕੀ ਕਹਿਣਾ ਹੈ, ਦੇਖੋ ਰਿਪੋਰਟ

ਕੈਪਟਨ ਸਰਕਾਰ ਦੇ ਤਿੰਨ ਸਾਲ
ਕੈਪਟਨ ਸਰਕਾਰ ਦੇ ਤਿੰਨ ਸਾਲ

By

Published : Jan 29, 2020, 7:14 AM IST


ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਲੁਭਾਵਣੇ ਵਾਅਦੇ ਕੀਤੇ ਗਏ ਸਨ। ਹੁਣ ਸਰਕਾਰ ਦਾ ਤਿੰਨ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ। ਇਸ ਨੂੰ ਲੈ ਕੇ ਈਟੀਵੀ ਭਾਰਤ ਦੀ ਟੀਮ ਵੱਲੋਂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਪੁੱਛਿਆ ਗਿਆ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਕਿੰਨੇ ਕੁ ਪੂਰੇ ਹੋਏ ਹਨ ਤੇ ਕੀ ਲੋਕ ਕਾਂਗਰਸ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਰਜ਼ਾਰੀ ਤੋਂ ਸੰਤੁਸ਼ਟ ਹਨ ਜਾਂ ਨਹੀਂ ?

ਘਰ-ਘਰ ਨੌਕਰੀ ਦੇਣ ਦਾ ਵਾਅਦਾ ਨਹੀਂ ਹੋਇਆ ਪੂਰਾ
ਬੇਰੁਜ਼ਗਾਰ ਨੌਜਵਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਵੋਟਾਂ ਇੱਕਠੀਆਂ ਕਰਨ ਲਈ ਵਾਅਦੇ ਕੀਤੇ ਸਨ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਨਾਅਰਾ ਦਿੱਤਾ ਗਿਆ ਸੀ ਕਿ ਘਰ-ਘਰ ਨੌਕਰੀ ਦਿੱਤੀ ਜਾਵੇਗੀ। ਸਰਕਾਰ ਵੱਲੋਂ ਕਿਸੇ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਗਈ ਜੇ ਸਰਕਾਰ ਨੇ ਜੌਬ ਫੇਅਰ ਮੇਲੇ ਲਗਾਏ ਹਨ ਤਾਂ ਉੱਥੇ ਵੀ ਨੌਜਵਾਨਾਂ ਨੂੰ ਪੰਜ ਤੋਂ ਅੱਠ ਹਜ਼ਾਰ ਰੁਪਏ ਤਨਖ਼ਾਹ 'ਤੇ ਰੱਖ ਕੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਕਾਰਨ ਨੌਜਵਾਨ ਉਨ੍ਹਾਂ ਨੌਕਰੀਆਂ ਨੂੰ ਛੱਡ ਚੁੱਕੇ ਹਨ। ਉਨ੍ਹਾਂ ਕੈਪਟਨ ਸਰਕਾਰ ਦੇ ਇਨ੍ਹਾਂ ਵਾਅਦਿਆਂ ਨੂੰ ਸਿਰਫ ਹਵਾਈ ਵਾਅਦੇ ਹੀ ਦੱਸਿਆ।

ਕੈਪਟਨ ਸਰਕਾਰ ਦੇ ਤਿੰਨ ਸਾਲ

ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪਿੰਡਾਂ ਦਾ ਨਹੀਂ ਹੋਇਆ ਵਿਕਾਸ

ਜਦੋਂ ਪਿੰਡਾਂ ਦੇ ਵਿਕਾਸ ਸਬੰਧੀ ਪੇਂਡੂ ਖੇਤਰ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਾਅਦੇ ਸਿਰਫ਼ ਹਵਾਈ ਵਾਅਦੇ ਸਨ। ਪਿੰਡਾਂ ਵਿੱਚ ਕੋਈ ਵੀ ਵਿਕਾਸ ਨਾਂਅ ਦੀ ਚੀਜ਼ ਨਜ਼ਰ ਨਹੀਂ ਆ ਰਹੀ। ਪਿੰਡਾਂ ਦੇ ਹਾਲਾਤ ਪਹਿਲਾਂ ਨਾਲੋਂ ਵੀ ਬਦਤਰ ਹੋ ਗਏ ਹਨ। ਸਰਕਾਰ ਵੱਲੋਂ ਕੋਈ ਵੀ ਵਾਅਦਾ ਵਫ਼ਾ ਨਹੀਂ ਕੀਤਾ ਗਿਆ।

ਨਹੀਂ ਮੁਆਫ਼ ਹੋਇਆ ਕਿਸਾਨਾਂ ਦਾ ਕਰਜ਼ਾ

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਇੱਕ ਨਾਅਰਾ ਦਿੱਤਾ ਗਿਆ ਸੀ ਕਿ ਕਰਜ਼ਾ, ਕੁਰਕੀ ਖ਼ਤਮ ਫ਼ਸਲ ਦੀ ਪੂਰੀ ਰਕਮ ਦਿੱਤੀ ਜਾਵੇਗੀ ਪਰ ਇਹ ਵਾਅਦਾ ਸਿਰਫ ਹਵਾ ਹੋ ਕੇ ਹੀ ਰਹਿ ਗਿਆ ਹੈ। ਨਾ ਤਾਂ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਹੋਇਆ ਅਤੇ ਨਾ ਹੀ ਕਿਸਾਨਾਂ ਦੀਆਂ ਕੁਰਕੀਆਂ ਰੋਕੀਆਂ ਹਨ ਤੇ ਪਹਿਲਾਂ ਦੀ ਤਰ੍ਹਾਂ ਹੀ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਜਾਰੀ ਹਨ।
ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ, ਜਿਸ ਕਾਰਨ ਕਿਸਾਨ ਦਿਨੋਂ ਦਿਨ ਖੁਦਕੁਸ਼ੀਆਂ ਦੇ ਰਸਤੇ ਪੈ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੰਨੇ ਵੀ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਗਏ ਸਨ ਕੋਈ ਵੀ ਵਾਅਦਾ ਵਫ਼ਾ ਨਹੀਂ ਹੋਇਆ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਕੋਈ ਵੀ ਚੋਣਾਂ ਆਉਣਗੀਆਂ ਤਾਂ ਸਰਕਾਰ ਦੇ ਹਰ ਨੁਮਾਇੰਦੇ ਨੂੰ ਸਵਾਲ ਪੁੱਛਿਆ ਜਾਵੇਗਾ।

ਘਟਣ ਦੀ ਬਜਾਏ ਵਧੀ ਮਹਿੰਗਾਈ

ਆਮ ਲੋਕਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮਹਿੰਗਾਈ ਘਟਾਉਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਆਉਣ ਤੋਂ ਬਾਅਦ ਮਹਿੰਗਾਈ ਘਟਣ ਦੀ ਬਜਾਏ ਹੋਰ ਵੱਧ ਗਈ ਹੈ। ਬਿਜਲੀ ਦੀ ਕੀਮਤ ਦਰਾਂ ਵੱਧਣ ਨਾਲ ਲੋਕਾਂ ਅਤੇ ਵਪਾਰੀ ਵਰਗ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

...view details