ਸ੍ਰੀ ਫ਼ਤਿਹਗਰੜ੍ਹ ਸਾਹਿਬ : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ 'ਚ ਚਾਰ ਹੋਰ ਨਵੇਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ 'ਚ ਇੱਕ ਬੱਚੇ ਸਣੇ ਕੁੱਲ ਚਾਰ ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 12 ਹੋ ਗਈ ਹੈ।
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ 4 ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ - ਕੋਰੋਨਾ ਪੌਜ਼ੀਟਿਵ ਮਰੀਜ਼
ਸ੍ਰੀ ਫ਼ਤਿਹਗਰੜ੍ਹ ਸਾਹਿਬ ਦੇ ਕਸਬਾ ਅਮਲੋਹ 'ਚ ਚਾਰ ਹੋਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਹ ਸਾਰੇ ਮਰੀਜ਼ ਉੱਤਰ ਪ੍ਰਦੇਸ਼ ਤੋਂ ਆਏ ਸਨ। ਹੁਣ ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 12 ਹੋ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਐਸਡੀਐਮ ਆਨੰਦ ਸਾਗਰ ਸ਼ਰਮਾ ਨੇ ਦੱਸਿਆ ਕਿ ਅਮਲੋਹ 'ਚ ਇੱਕੋ ਦਿਨ ਵਿੱਚ 4 ਨਵੇਂ ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਂ ਤਿੰਨ ਮਰੀਜ਼ ਉੱਤਰ ਪ੍ਰਦੇਸ਼ ਤੋਂ ਸਬੰਧਤ ਹਨ ਅਤੇ ਇੱਕ ਮਰੀਜ਼ ਦਿੱਲੀ ਤੋਂ ਆਇਆ ਹੈ। ਇਨ੍ਹਾਂ ਚਾਰਾਂ ਮਰੀਜ਼ਾਂ ਵਿੱਚ ਇੱਕ 15 ਸਾਲਾ ਬੱਚਾ ਵੀ ਸ਼ਾਮਲ ਹੈ।
ਐਸਡੀਐਮ ਨੇ ਦੱਸਿਆ ਕਿ ਮਰੀਜ਼ਾ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਪਾਏ ਜਾਣ ਮਗਰੋਂ ਉਨ੍ਹਾਂ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਰੀਜ਼ਾਂ ਦੇ ਸੰਪਰਕ 'ਚ ਆਏ ਲੋਕਾਂ ਦੀ ਜਾਂਚ ਜਾਰੀ ਹੈ। ਮਰੀਜ਼ਾਂ ਦੇ ਰਿਹਾਇਸ਼ੀ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਇਲਾਕੇ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।