ਪੰਜਾਬ

punjab

ETV Bharat / city

ਮਾਨ ਨੇ ਕੈਪਟਨ ਤੇ ਮੋਦੀ ਸਰਕਾਰ 'ਤੇ ਵਿਨ੍ਹੇ ਨਿਸ਼ਾਨੇ, ਬੋਲੇ- ਕੈਪਟਨ ਅੰਬਾਨੀ ਤੇ ਅਡਾਨੀ ਦੇ ਵਕੀਲ ਨਾ ਬਣਨ - Captain and Modi government

ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਅਸੀਂ ਨਿਗੂਣੇ ਸਿੱਖ ਹੁੰਦੇ ਹੋਏ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅੱਗੇ ਸਿਰ ਝੁਕਾਉਣ ਲਈ ਪੁੱਜੇ ਹਾਂ।

ਭਗਵੰਤ ਮਾਨ ਨੇ ਕੈਪਟਨ ਅਤੇ ਮੋਦੀ ਸਰਕਾਰ ਤੇ ਵਿਨ੍ਹੇ ਨਿਸ਼ਾਨੇ
ਭਗਵੰਤ ਮਾਨ ਨੇ ਕੈਪਟਨ ਅਤੇ ਮੋਦੀ ਸਰਕਾਰ ਤੇ ਵਿਨ੍ਹੇ ਨਿਸ਼ਾਨੇ

By

Published : Dec 27, 2020, 9:25 PM IST

ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂਗੋਬਿੰਦ ਸਿੰਘ ਜੀ ਦੇ ਦੋਨੋ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿੱਖੇ ਸੰਗਤਾਂ ਅਤੇ ਸਿਆਸੀ ਆਗੂ ਪਹੁੰਚਦੇ ਹਨ। ਉੱਥੇ ਹੀ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਪਹੁੰਚੇ।

ਮਾਨ ਨੇ ਕੈਪਟਨ ਤੇ ਮੋਦੀ ਸਰਕਾਰ 'ਤੇ ਵਿਨ੍ਹੇ ਨਿਸ਼ਾਨੇ

ਇਸ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਅਸੀਂ ਨਿਗੂਣੇ ਸਿੱਖ ਹੁੰਦੇ ਹੋਏ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅੱਗੇ ਸਿਰ ਝੁਕਾਉਣ ਲਈ ਪੁੱਜੇ ਹਾਂ। ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਸਾਨੂੰ ਗੁਰੂ ਵੱਲੋਂ ਦਿਖਾਏ ਗਏ ਜ਼ਬਰ ਜ਼ੁਲਮ ਵਿਰੁੱਧ ਲੜਨ ਲਈ ਹਿੰਮਤ ਬਖਸ਼ਣ।

‘ਆਪ’ ਆਗੂਆਂ ਨੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਸਮੇਂ ਦੇ ਜ਼ਾਲਮ ਅੱਗੇ ਹੱਕ, ਸੱਚ, ਜ਼ੁਲਮ ਵਿਰੁੱਧ ਡਟਦਿਆਂ ਆਪਣਾ ਸਿਦਕ ਨਿਭਾਉਂਦੇ ਹੋਏ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਜ਼ਾਲਮਾਂ ਤੇ ਮੌਜੂਦਾਂ ਸਰਕਾਰਾਂ ਵਿੱਚ ਕੋਈ ਬਹੁਤ ਅੰਤਰ ਨਹੀਂ ਹੈ, ਸਿਰਫ ਬਦਲਿਆਂ ਹੈ ਤਾਂ ਉਹ ਇਕ ਜ਼ੁਲਮ ਕਰਨ ਦਾ ਤਰੀਕਾ ਬਦਲਿਆ ਹੈ। ਉਸ ਸਮੇਂ ਵੀ ਜ਼ੁਲਮ ਵਿਰੁਧ ਆਵਾਜ਼ ਉਠਾਉਣ ਵਾਲਿਆਂ ਉੱਤੇ ਅੱਤਿਆਚਾਰ ਕੀਤਾ ਜਾਂਦਾ ਸੀ ਅਤੇ ਅੱਜ ਵੀ ਉਨਾਂ ਉੱਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਭਾਵੁਕ ਹੁੰਦੇ ਹੋਏ ਕਿਹਾ ਕਿ ਇਹ ਕੁਦਰਤ ਦੇ ਹੀ ਰੰਗ ਹਨ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਵੀ ਪੋਹ ਦੀਆਂ ਠੰਢੀਆਂ ਰਾਤਾਂ ਸਨ ਅਤੇ ਇਸ ਪੋਹ ਮਹੀਨੇ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਮਾਂ ਅਤੇ ਚਾਰੇ ਪੁੱਤਰਾਂ ਨੂੰ ਵਾਰ ਦਿੱਤਾ ਸੀ। ਅੱਜ ਵੀ ਉਹ ਹੀ ਠੰਢਾ ਪੋਹ ਮਹੀਨਾ ਹੈ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਦਿਖਾਏ ਰਾਹ ਉੱਤੇ ਚੱਲਣ ਵਾਲੇ ਸ਼ਰਧਾਲੂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਅੱਜ ਦੇ ਹਾਕਮ ਵਿਰੁੱਧ ਖੁੱਲੇ ਅਸਮਾਨ ਹੇਠ ਡਟੇ ਹੋਏ ਹਨ।

ABOUT THE AUTHOR

...view details