ਸ੍ਰੀ ਫ਼ਤਿਹਗੜ੍ਹ ਸਾਹਿਬ: ਹਰ ਸਾਲ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਸ਼ਹੀਦੀ ਸਭਾ ਲਗਾਈ ਜਾਂਦੀ ਹੈ।
ਸ਼ਹੀਦੀ ਸਭਾ ਦੇ ਤੀਜੇ ਦਿਨ ਕੱਢਿਆ ਗਿਆ ਵਿਸ਼ਾਨ ਨਗਰ ਕੀਰਤਨ - ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ
ਸ਼ਹੀਦੀ ਸਭਾ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰ ਕੇ ਸ਼ੁਰੂ ਹੁੰਦੀ ਹੈ ਅਤੇ ਤੀਜੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੰਨ ਹੋਇਆ।

ਨਗਰ ਕੀਰਤਨ ਦੇ ਵਿੱਚ ਵੱਖ ਵੱਖ ਧਾਰਮਿਕ ਸੰਸਥਾਵਾਂ ਦੇ ਆਗੂ, ਸਕੂਲ, ਕਾਲਜ ਅਤੇ ਗੱਤਕਾ ਪਾਰਟੀਆਂ ਨੇ ਹਾਜ਼ਰੀ ਲਗਵਾਈ। ਜਿੱਥੇ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤ ਪਹੁੰਚੀ ਉਥੇ ਹੀ ਐੱਸਜੀਪੀਸੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ , ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਅਤੇ ਬਾਬਾ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੌੜੀ ਮੌਜੂਦ ਰਹੇ ।