ਪੰਜਾਬ

punjab

ETV Bharat / city

'ਆਪ' ਸਰਕਾਰ ਖਿਲਾਫ ਬੀਜੇਪੀ ਨੇ ਕੀਤਾ ਰੋਸ ਪ੍ਰਦਰਸ਼ਨ, ਰਾਜਪਾਲ ਦੇ ਨਾਮ ਦਿੱਤਾ ਮੰਗ ਪੱਤਰ - ਰਾਜਪਾਲ ਨਾਂ ਦਿੱਤਾ ਮੰਗ ਪੱਤਰ

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬੀਜੇਪੀ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਬੀਜੇਪੀ ਦੇ ਜਿਲਾ ਪ੍ਰਧਾਨ ਪ੍ਰਦੀਪ ਗਰਗ ਨੇ ਡੀਸੀ ਨੂੰ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਵੀ ਦਿੱਤਾ। ਇਸ ਦੌਰਾਨ ਬੀਜੇਪੀ ਦੇ ਜਿਲਾ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਸ ਸਮੇਂ ਤੋਂ ਹੀ ਪੰਜਾਬ ਦੇ ਹਾਲਾਤ ਵਿਗੜ ਰਹੇ ਹਨ।

'ਆਪ' ਸਰਕਾਰ ਖਿਲਾਫ ਬੀਜੇਪੀ ਨੇ ਕੀਤਾ ਰੋਸ ਪ੍ਰਦਰਸ਼ਨ
'ਆਪ' ਸਰਕਾਰ ਖਿਲਾਫ ਬੀਜੇਪੀ ਨੇ ਕੀਤਾ ਰੋਸ ਪ੍ਰਦਰਸ਼ਨ

By

Published : Jun 13, 2022, 4:21 PM IST

ਸ੍ਰੀ ਫਤਿਹਗੜ੍ਹ ਸਾਹਿਬ:ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਇਕਾਈ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਸਰਕ‍ਾਰ ਦੀ ਕਾਰਗੁਜਾਰੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੀਜੇਪੀ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਨਾਲ ਹੀ ਬੀਜੇਪੀ ਵਰਕਰਾਂ ਨੇ ਪੰਜਾਬ ਦੇ ਰਾਜਪਾਲ ਦੇ ਨਾਲ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ।

ਇਸ ਦੌਰਾਨ ਗੱਲਬਾਤ ਕਰਦੇ ਹੋਏ ਬੀਜੇਪੀ ਦੇ ਜਿਲਾ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਸ ਸਮੇਂ ਤੋਂ ਹੀ ਪੰਜਾਬ ਦੇ ਹਾਲਾਤ ਵਿਗੜ ਰਹੇ ਹਨ। ਪੰਜਾਬ ਵਿੱਚ ਹਰ ਰੋਜ਼ ਗੈਂਗਵਾਰ ਦੇਖਣ ਨੂੰ ਮਿਲ ਰਿਹਾ ਹੈ ਤੇ ਨਸ਼ਿਆਂ ਕਾਰਨ ਅਨੇਕਾਂ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ। ਪੰਜਾਬ ਦੇ ਹਾਲਤ ਨੂੰ ਦੇਖਣ ਤੋਂ ਸਾਫ ਪਤਾ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹਰ ਫਰੰਟ ’ਤੇ ਫੇਲ੍ਹ ਹੋਈ ਹੈ।

'ਹਾਲਾਤ ਭਿਆਨਕ ਹੁੰਦੇ ਜਾ ਰਹੇ': ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਾਅ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਸੀ, ਪਰ ਹਾਲਾਤ ਭਿਆਨਕ ਹੁੰਦੇ ਜਾ ਰਹੇ ਹਨ। ਪੰਜਾਬੀਆਂ ਨੇ ਅਜਿਹਾ ਬਦਲਾਅ ਨਹੀਂ ਮੰਗਿਆ ਸੀ।

ਰਾਜਪਾਲ ਨਾਂ ਦਿੱਤਾ ਮੰਗ ਪੱਤਰ:ਬੀਜੇਪੀ ਦੇ ਜਿਲਾ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਜਗਾਉਣ ਲਈ ਇਹ ਪ੍ਰਦਰਸ਼ਨ ਕੀਤਾ ਗਿਆ ਹੈ ਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਨਾਲ ਹੀ ਉਨ੍ਹਾਂ ਦੱਸਿਆ ਕਿ ਇੱਕ ਮੰਗ ਪੱਤਰ ਪੰਜਾਬ ਦੇ ਗਵਰਨਰ ਦੇ ਨਾਂ ਡੀਸੀ ਫਤਿਹਗੜ੍ਹ ਸਾਹਿਬ ਨੂੰ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਵਿਚ ਗਵਰਨਰ ਰਾਜ ਲਗਾਇਆ ਜਾਵੇ।

ਇਹ ਵੀ ਪੜੋ:ਹਸਪਤਾਲ 'ਚ ਭਰਤੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਪਹੁੰਚੇ ਸੀਐੱਮ ਮਨੋਹਰ ਲਾਲ ਖੱਟਰ

ABOUT THE AUTHOR

...view details