ਸ੍ਰੀ ਫ਼ਤਹਿਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਤੋਂ ਬਾਅਦ ਹੁਣ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਵੀ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਫ਼ਤਿਹਗੜ੍ਹ ਸਾਹਿਬ ਵਿੱਚ ਬਲੈਕ ਫੰਗਸ ਦੇ ਤਿੰਨ ਮਰੀਜਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਦੋਕਿ 12 ਮਰੀਜ ਵੱਖ-ਵੱਖ ਹਸਪਤਾਲਾਂ ਦੇ ਵਿੱਚ ਇਲਾਜ ਅਧੀਨ ਹਨ ਤੇ ਇੱਕ ਮਰੀਜ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦਸਿਆ ਕਿ ਇਸ ਸਮੇਂ ਜ਼ਿਲ੍ਹੇ ਨਾਲ ਸਬੰਧਿਤ ਕੁੱਲ 12 ਮਰੀਜ਼ ਬਲੈਕ ਫੰਗਸ ਤੋਂ ਪੀੜਿਤ ਹੋਣ ਕਾਰਨ ਵੱਖ-ਵੱਖ ਹਸਪਤਾਲਾਂ 'ਚ ਇਲਾਜ਼ ਅਧੀਨ ਹਨ। ਉਨ੍ਹਾਂ ਦੱਸਿਆ ਕਿ ਇੱਕ ਮਰੀਜ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।