ਫ਼ਤਿਹਗੜ੍ਹ ਸਾਹਿਬ: ਪਿੰਡ ਸਹਿਜਾਦਪੁਰ ਨਹਿਰ ਦੇ ਪੁਲ ਅਤੇ ਸਰਹਿੰਦ ਭਾਖੜਾ ਨਹਿਰ ਵਿੱਚ ਪਾੜ ਪੈ ਜਾਣ ਕਾਰਨ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਨਹਿਰ ਵਿੱਚ ਪਏ ਇਸ ਪਾੜ ਨੂੰ ਸਵੇਰ ਤੋਂ ਹੀ ਪਿੰਡ ਵਾਸੀ ਅਤੇ ਨੌਜਵਾਨ ਖੁਦ ਹੀ ਪੂਰਨ ਲੱਗੇ ਹੋਏ ਹਨ। ਦੂਜੇ ਪਾਸੇ ਹਾਲਾਤਾਂ ਦਾ ਜਾਇਜ਼ਾ ਲੈਣ ਤੇ ਪਾੜ ਨੂੰ ਪੂਰਨ ਲਈ ਕੋਈ ਵੀ ਨਹਿਰੀ ਵਿਭਾਗ ਦਾ ਅਧਿਕਾਰੀ ਮੌਕੇ 'ਤੇ ਨਹੀਂ ਪੁੱਜਿਆ ਹੈ।
ਫ਼ਤਿਹਗੜ੍ਹ ਸਾਹਿਬ: ਨਹਿਰ 'ਚ ਪਿਆ ਪਾੜ, ਕੁੰਭਕਰਨੀ ਨੀਂਦ ਸੁੱਤਾ ਨਹਿਰੀ ਵਿਭਾਗ
ਫ਼ਤਿਹਗੜ੍ਹ ਸਾਹਿਬ ਦੇ ਪਿੰਡ ਸਹਿਜਾਦਪੁਰ ਨਹਿਰ ਦੇ ਪੁਲ ਅਤੇ ਸਰਹਿੰਦ ਭਾਖੜਾ ਨਹਿਰ ਵਿੱਚ ਪਾੜ ਪੈਣ ਕਾਰਨ ਨਾਲ ਲਗਦੇ ਕਈ ਪਿੰਡਾਂ 'ਚ ਪਾਣੀ ਆਉਣ ਦਾ ਖਤਰਾ ਬਣ ਗਿਆ ਹੈ। ਨਹਿਰ ਵਿੱਚ ਪਏ ਇਸ ਪਾੜ ਨੂੰ ਪੂਰਨ ਲਈ ਪਿੰਡ ਵਾਸੀ ਲੱਗੇ ਹੋਏ ਹਨ, ਪਰ ਨਹਿਰੀ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਨਹਿਰ ਵਿੱਚ ਪਏ ਪਾੜ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਦਿੱਤੀ ਜਾ ਚੁੱਕੀ ਹੈ ਪਰ ਕੋਈ ਕਾਰਵਾਈ ਵੇਖਣ ਨੂੰ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਨਹਿਰ 'ਚ ਨਾ ਹੀ ਸਮੇਂ 'ਤੇ ਸਫਾਈ ਕੀਤੀ ਜਾਂਦੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਸਵੇਰੇ ਤੜਕੇ ਇਲਾਕੇ ਦੇ 5-7 ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਮੁਨਿਆਦੀ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਇਕੱਠਾ ਕੀਤਾ ਗਿਆ। ਮੌਕੇ 'ਤੇ ਪਹੁੰਚੇ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਗੁਰਜਿੰਦਰ ਸਿੰਘ ਚਾਹਲ ਨੇ ਕਿਹਾ ਕਿ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਉਹ ਜਲਦ ਤੋਂ ਜਲਦ ਆ ਕੇ ਇਸ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦੇਣਗੇ।