ਫ਼ਤਿਹਗੜ੍ਹ ਸਾਹਿਬ : ਸ਼ਹਿਰ ਦੇ ਸਿਵਲ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਚਾਰ ਮੰਜ਼ਿਲਾ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੱਖਿਆ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਸਪਤਾਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਜੱਚਾ-ਬੱਚਾ ਹਸਪਤਾਲ ਸਾਰੀ ਹੀ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿੱਚ ਹਰ ਤਰ੍ਹਾਂ ਦੀ ਮੈਡੀਕਲ ਸੁਵਿਧਾ, 50 ਬਿਸਤਰੇ ਅਤੇ ਚਾਰ ਮੰਜ਼ਿਲਾਂ ਉੱਤੇ ਮਰੀਜਾਂ ਦੇ ਆਉਣ-ਜਾਣ ਲਈ ਲਿਫ਼ਟ ਅਤੇ ਰੈਂਪ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ 'ਚ ਸੀਨੀਅਰ ਮੈਡੀਕਲ ਅਫ਼ਸਰ ਅਤੇ ਮੈਡੀਕਲ ਅਫ਼ਸਰਾਂ ਦੇ ਕਮਰੇ, ਰਿਕਾਰਡ ਰੂਮ, ਲੇਬਰ ਰੂਮ, ਫਾਰਮੇਸੀ, 2 ਆਪਰੇਸ਼ਨ ਥੀਏਟਰ ਵੀ ਬਣਾਏ ਜਾਣਗੇ।