ਪੰਜਾਬ

punjab

ETV Bharat / city

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਪੰਜਾਬ ਪੁਲਿਸ ਨੇ ਮਨਾਇਆ ਕੋਮੈਂਮੋਰੇਸ਼ਨ ਡੇਅ - ਪੰਜਾਬ ਪੁਲਿਸ

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਸਥਿਤ ਪੁਲਿਸ ਲਾਈਨ ਵਿਖੇ ਪੰਜਾਬ ਪੁਲਿਸ ਵੱਲੋਂ ਸ਼ਹੀਦਾਂ ਦੀ ਯਾਦ 'ਚ ਕੋਮੈਂਮੋਰੇਸ਼ਨ ਡੇਅ ਮਨਾਇਆ ਗਿਆ। ਇਸ ਮੌਕੇ ਪੁਲਿਸ ਮੁਖੀ ਤੇ ਹੋਰਨਾਂ ਅਧਿਕਾਰੀਆਂ ਨੇ 21 ਅਕਤੂਬਰ 1959 'ਚ ਲੱਦਾਖ 'ਚ ਸਥਿਤ ਹੌਟ ਸਪਰਿੰਗਜ਼ ਵਿਖੇ ਚੀਨੀ ਫੌਜ ਨਾਲ ਜੰਗ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਪੰਜਾਬ ਪੁਲਿਸ ਨੇ ਮਨਾਇਆ ਕੋਮੈਂਮੋਰੇਸ਼ਨ ਡੇਅ
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਪੰਜਾਬ ਪੁਲਿਸ ਨੇ ਮਨਾਇਆ ਕੋਮੈਂਮੋਰੇਸ਼ਨ ਡੇਅ

By

Published : Oct 21, 2020, 11:24 AM IST

ਸ੍ਰੀ ਫ਼ਤਿਹਗੜ੍ਹ ਸਾਹਿਬ : ਜ਼ਿਲ੍ਹੇ ਦੇ ਪੁਲਿਸ ਲਾਈਨ ਵਿਖੇ ਕੋਮੈਂਮੋਰੇਸ਼ਨ ਡੇਅ ਮਨਾਇਆ ਗਿਆ। ਇਸ ਮੌਕੇ ਪੁਲਿਸ ਮੁਖੀ ਸਣੇ ਹੋਰਨਾਂ ਅਧਿਕਾਰੀਆਂ ਨੇ 21 ਅਕਤੂਬਰ 1959 'ਚ ਲੱਦਾਖ 'ਚ ਸਥਿਤ ਹੌਟ ਸਪਰਿੰਗਜ਼ ਵਿਖੇ ਚੀਨੀ ਫੌਜ ਨਾਲ ਜੰਗ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਪੰਜਾਬ ਪੁਲਿਸ ਨੇ ਮਨਾਇਆ ਕੋਮੈਂਮੋਰੇਸ਼ਨ ਡੇਅ

ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ, ਜ਼ਿਲ੍ਹਾ ਸ਼ੈਸ਼ਨ ਜੱਜ ਐਨਐਸ ਗਿੱਲ, ਸੀਜੀਐੱਮ ਮਹੇਸ਼ ਗਰੋਵਰ ਐਸਡੀਐਮ ਡਾ. ਸੰਜੀਵ ਕੁਮਾਰ ਅਤੇ ਹੋਰਨਾਂ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸ਼ਹੀਦਾਂ ਦੇ ਪਰਿਵਾਰਾਂ ਦੇ ਵਾਰਸਾਂ ਨੂੰ ਸਨਮਾਨਤ ਵੀ ਕੀਤਾ ਗਿਆ।

ਪੁਲਿਸ ਮੁਖੀ ਨੇ ਦੱਸਿਆ ਕਿ ਅੱਤਵਾਦ ਸਮੇਂ ਦੌਰਾਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ 17 ਪੁਲਿਸ ਜਵਾਨਾਂ ਵਲੋਂ ਸ਼ਹੀਦੀਆਂ ਦਿੱਤੀਆਂ ਗਈਆਂ ਸਨ। ਪੁਲਿਸ ਵਿਭਾਗ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਪੁਲਿਸ ਮੁਖੀ ਅਮਨੀਤ ਕੌਂਡਲ ਨੇ ਕਿਹਾ ਕਿ ਇਨ੍ਹਾਂ ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਸੱਦਕਾ ਅੱਜ ਅਸੀਂ ਅਮਨ ਚੈਨ ਦੀ ਜ਼ਿੰਦਗੀ ਬਸਰ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਜਦੋਂ ਵੀ ਦੇਸ਼ ਦੀ ਅੰਦਰੂਨੀ ਸੁਰੱਖਿਆ 'ਤੇ ਕੋਈ ਖ਼ਤਰਾ ਹੋਇਆ ਹੈ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਮੋਹਰੀ ਹੋ ਕੇ ਸ਼ਹਾਦਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਪੁਲਿਸ ਵਿਭਾਗ ਹਮੇਸ਼ਾਂ ਯਾਦ ਕਰਦਾ ਰਹੇਗਾ।

ABOUT THE AUTHOR

...view details