ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ 500 ਤੋਂ ਵੱਧ ਹੋ ਚੁੱਕੀ ਹੈ। ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੀ ਸੰਗਤ 'ਚ ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਸ਼ਰਧਾਲੂਆਂ ਦੇ ਕੇਸ ਪੌਜ਼ੀਟਿਵ ਆ ਰਹੇ ਹਨ, ਉੱਥੇ ਹੀ ਸ੍ਰੀ ਹਜ਼ੂਰ ਸਾਹਿਬ ਤੋਂ ਫ਼ਤਹਿਗੜ੍ਹ ਸਾਹਿਬ ਪਰਤੇ 15 ਸ਼ਰਧਾਲੂਆਂ ਵਿੱਚੋਂ 5 ਸ਼ਰਧਾਲੂਆਂ ਦੀ ਕੋਵਿਡ-19 ਰਿਪੋਰਟ ਪੌਜ਼ੀਟਿਵ ਪਾਈ ਗਈ ਹੈ।
ਕੋਵਿਡ-19: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ 6 ਹੋਰ ਕੋਰੋਨਾ ਪੌਜ਼ੀਟਿਵ ਮਾਮਲੇ ਆਏ ਸਾਹਮਣੇ - ਫ਼ਤਿਹਗੜ੍ਹ ਸਾਹਿਬ ਨਿਊਜ਼ ਅਪਡੇਟ
ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 105 ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 585 ਹੋ ਗਈ ਹੈ। ਕੋਰੋਨਾ ਵਾਇਰਸ ਕਾਰਨ ਸੂਬੇ ਵਿੱਚ ਹੁਣ ਤੱਕ 20 ਲੋਕਾਂ ਦੀ ਮੌਤ ਹੋਈ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ 'ਚ 6 ਹੋਰ ਕੋਰੋਨਾ ਪੌਜ਼ਟਿਵ ਮਾਮਲੇ ਸਾਹਮਣੇ ਆਏ ਹਨ।
ਇਸ ਬਾਰੇ ਦੱਸਦੇ ਹੋਏ ਜ਼ਿਲ੍ਹੇ ਦੇ ਐਸਐਮਓ ਅਧਿਕਾਰੀ ਇਸ 5 ਸ਼ਰਧਾਲੂਆਂ ਤੋਂ ਇਲਾਵਾ ਵੱਖਰੇ ਤੌਰ 'ਤੇ ਵੀ ਇੱਕ ਮਰੀਜ਼ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਾਰੇ ਹੀ ਸ਼ਰਧਾਲੂਆਂ ਨੂੰ 21 ਦਿਨਾਂ ਲਈ ਇਕਾਂਤਵਾਸ 'ਚ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ਿਫਟ ਕਰਕੇ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਲਿਜਾਇਆ ਗਿਆ ਹੈ। ਜਿੱਥੇ ਪੌਜ਼ੀਟਿਵ ਪਾਏ ਗਏ ਸ਼ਰਧਾਲੂਆਂ ਦਾ ਇਲਾਜ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸ਼ਹਿਰ 'ਚ ਪਹਿਲਾਂ ਕੋਰੋਨਾ ਪੌਜ਼ੀਟਿਵ ਦਾ ਇੱਕ ਕੇਸ ਹੀ ਸੀ ਪਰ ਬੀਤੇ ਦਿਨੀ ਇਹ ਅੰਕੜਾ ਵੱਧ ਗਿਆ ਹੈ। ਜਦਕਿ ਤਿੰਨ ਕੇਸ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਦੇ ਹਨ ਜੋ ਸਿੱਧੇ ਹਜ਼ੂਰ ਸਾਹਿਬ ਤੋਂ ਬੱਸਾਂ ਰਾਹੀਂ ਲੁਧਿਆਣੇ ਪਹੁੰਚੇ ਸਨ ਤੇ ਉੱਥੇ ਹੀ ਉਨ੍ਹਾਂ ਦੇ ਟੈਸਟ ਹੋਏ ਸਨ। ਇਹ ਸ਼ਰਧਾਲੂ ਖਮਾਣੋਂ ਦੇ ਪਿੰਡ ਹਵਾਰਾ ਕਲਾਂ 'ਤੇ ਮੰਡੀ ਗੋਬਿੰਦਗੜ੍ਹ ਤੋਂ ਸਬੰਧਤ ਹਨ।