ਫ਼ਤਹਿਗੜ੍ਹ ਸਾਹਿਬ :ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨ ਲੈ ਕੇ ਜਿੱਥੇ ਦਿੱਲੀ 'ਚ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਧਰਨਾ ਜਾਰੀ ਹੈ ਉਥੇ ਹੀ ਫਸਲ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਐਫਸੀਆਈ ਦੇ ਦਫਤਰਾਂ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੇ ਤਹਿਤ ਫਤਹਿਗੜ੍ਹ ਸਾਹਿਬ ਵਿਖੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਐਫਸੀਆਈ ਦੇ ਦਫਤਰ ਦੇ ਅੱਗੇ ਧਰਨਾ ਦਿੱਤਾ ਗਿਆ।
ਜਦੋਂ ਤੱਕ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ ਧਰਨੇ ਜਾਰੀ ਰਹਿਣਗੇ - ਕਿਸਾਨ ਆਗੂ - ਫਤਹਿਗੜ੍ਹ ਸਾਹਿਬ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨ ਲੈ ਕੇ ਜਿੱਥੇ ਦਿੱਲੀ 'ਚ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਧਰਨਾ ਜਾਰੀ ਹੈ ਉਥੇ ਹੀ ਫਸਲ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਐਫਸੀਆਈ ਦੇ ਦਫਤਰਾਂ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੇ ਤਹਿਤ ਫਤਹਿਗੜ੍ਹ ਸਾਹਿਬ ਵਿਖੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਐਫਸੀਆਈ ਦੇ ਦਫਤਰ ਦੇ ਅੱਗੇ ਧਰਨਾ ਦਿੱਤਾ ਗਿਆ।
ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਅੱਜ ਐਫਸੀਆਈ ਦੇ ਦਫ਼ਤਰ ਫਤਹਿਗੜ੍ਹ ਸਾਹਿਬ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਕਿਉਂਕਿ ਜਿੱਥੇ ਪਹਿਲਾਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀਬਾੜੀ ਕਾਨੂੰਨ ਲਾਗੂ ਕੀਤੇ ਗਏ ਹਨ ਉਥੇ ਹੀ ਹੁਣ ਇਕ ਨਵਾਂ ਹੋਰ ਕਾਨੂੰਨ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਲਿਆਂਦਾ ਜਾ ਰਿਹਾ ਹੈ। ਜਿਸ ਦੇ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਦਾ ਰਿਸ਼ਤਾ ਟੁੱਟੇਗਾ।
ਜਿਸ ਦਾ ਉਨ੍ਹਾਂ ਵੱਲੋਂ ਅੱਜ ਵਿਰੋਧ ਕੀਤਾ ਜਾ ਰਿਹਾ ਹੈ ਜਦੋਂ ਤਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਨ੍ਹਾਂ ਦੇ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਜਿਸ ਤਰ੍ਹਾਂ ਵੀ ਸੰਯੁਕਤ ਕਿਸਾਨ ਮੋਰਚੇ ਕੋਈ ਫ਼ੈਸਲਾ ਲਵੇਗਾ ਉਹ ਉਸੇ ਤਰ੍ਹਾਂ ਕਰਨਗੇ।