ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੋਕਾਂ ਦੇ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਗਿਆ ਹੈ। ਕਰਫਿਊ ਦੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦ ਲੋਕਾਂ ਨੂੰ ਖਾਣਾ ਤੇ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਲੋੜਵੰਦ ਲੋਕਾਂ ਤੱਕ ਪਹੁੰਚਾਇਆ ਖਾਣਾ ਇਸ ਬਾਰੇ ਦੱਸਦੇ ਹੋਏ ਹਲਕਾ ਅਮਲੋਹ ਦੇ ਐਸਡੀਐਮ ਆਨੰਦ ਸਾਗਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੇ ਸਮੇਂ 'ਚ ਜਨਤਾ ਦੀ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ ਕਰਫਿਊ ਦੇ ਚਲਦੇ ਫੈਕਟਰੀਆਂ ਆਦਿ ਬੰਦ ਹਨ। ਅਜਿਹੀ ਸਥਿਤੀ ਵਿੱਚ ਮਜ਼ਦੂਰ ਤੇ ਗਰੀਬ ਵਰਗ ਦੇ ਲੋਕਾਂ ਲਈ ਆਪਣੇ ਪਰਿਵਾਰ ਨੂੰ ਦੋ ਸਮੇਂ ਦਾ ਖਾਣਾ ਮੁਹੱਈਆ ਕਰਵਾਉਣ ਲਈ ਕੋਈ ਸਾਧਨ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਂ ਜ਼ਿਆਦਾਤਰ ਲੋਕ ਝੁੱਗੀਆਂ ਝੋਪੜੀਆਂ ਵਿੱਚ ਰਹਿੰਦੇ ਹਨ।
ਹੋਰ ਪੜ੍ਹੋ :ਮੋਹਾਲੀ ’ਚ ਵੱਧ ਰੇਟ ’ਤੇ ਸੈਨੀਟਾਈਜ਼ਰ ਤੇ ਮਾਸਕ ਵੇਚਣ ਵਾਲਾ ਕੈਮਿਸਟ ਕਾਬੂ
ਇਸ ਬਾਰੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਕਰਫਿਊ ਦੇ ਦੌਰਾਨ ਜਿਥੇ ਇੱਕ ਪਾਸੇ ਲੋਕ ਆਪਣੇ ਘਰਾਂ 'ਚ ਬੈਠੇ ਹਨ, ਉਥੇ ਹੀ ਦੂਜੇ ਪਾਸੇ ਕੁੱਝ ਅਜਿਹੇ ਲੋਕ ਵੀ ਹਨ ਜੋ ਕਿ ਦੋ ਸਮੇਂ ਦੇ ਖਾਣੇ ਲਈ ਮੁਹਤਾਜ ਹਨ। ਇਨ੍ਹਾਂ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਰਾਹਤ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਲੋਕਾਂ ਲਈ ਖਾਣਾ ਤਿਆਰ ਕਰਕੇ ਉਨ੍ਹਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਢਿੱਡ ਭਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਲੋਕਾਂ ਨੂੰ ਖਾਣੇ ਦੇ ਨਾਲ-ਨਾਲ ਲੋੜਵੰਦ ਵਸਤੂਆਂ ਤੇ ਰਾਸ਼ਨ ਮੁਹਇਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਹੀ 250 ਤੋਂ 500 ਲੋਕਾਂ ਦਾ ਖਾਣਾ ਤਿਆਰ ਕਰਕੇ ਉਨ੍ਹਾਂ ਤੱਕ ਪਹੁੰਚਾਇਆ ਜਾਵੇਗਾ।