ਫ਼ਤਿਹਗੜ੍ਹ ਸਾਹਿਬ : ਸ਼ਹਿਰ ਦੇ ਸਰਹਿੰਦ ਮੰਡੀ ਵਿੱਖੇ ਵਿਸ਼ਵ ਜਾਗ੍ਰਿਤੀ ਮਿਸ਼ਨ ਵੱਲੋਂ ਬਜ਼ੁਰਗ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।
ਵਿਸ਼ਵ ਜਾਗ੍ਰਿਤੀ ਮਿਸ਼ਨ ਵੱਲੋਂ ਬਜ਼ੁਰਗ ਦਿਵਸ ਮਨਾਇਆ ਗਿਆ - ਬਜ਼ੁਰਗ ਲੋਕਾਂ ਲਈ ਮੈਡੀਕਲ ਕੈਂਪ
ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਮੰਡੀ ਵਿਖੇ ਵਿਸ਼ਵ ਜਾਗ੍ਰਿਤੀ ਮਿਸ਼ਨ ਵੱਲੋਂ ਬਜ਼ੁਰਗ ਦਿਵਸ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬਜ਼ੁਰਗ ਲੋਕਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ। ਡਾਕਟਰਾਂ ਵੱਲੋਂ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
ਵਿਸ਼ਵ ਜਾਗ੍ਰਿਤੀ ਮਿਸ਼ਨ ਵੱਲੋਂ ਬਜ਼ੁਰਗ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪ੍ਰਸ਼ਾਤ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਬਜ਼ੁਰਗ ਲੋਕਾਂ ਅਤੇ ਲੋੜਵੰਦ ਲੋਕਾਂ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜਾਂ ਦਾ ਚੈਕਅਪ ਕੀਤਾ ਗਿਆ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਦਵਾਈਆਂ ਵੀ ਵੰਡਿਆਂ ਗਈਆਂ।
ਇਸ ਮੌਕੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਨੇ ਆਯੋਜਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਜੀਵਨ ਦਾ ਅਧਾਰ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਮੈਡੀਕਲ ਕੈਂਪ ਵਿੱਚ ਡਾਕਟਰੀ ਟੀਮ ਵੱਲੋਂ ਮੁਹਇਆ ਕਰਵਾਈ ਜਾ ਰਹੀ ਮੈਡੀਕਲ ਸਹੂਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ। ਇਸ ਸਾਮਗਮ ਵਿੱਚ ਵਿਸ਼ਵ ਜਾਗ੍ਰਿਤੀ ਮਿਸ਼ਨ ਦੇ ਮੈਂਬਰ ਅਸ਼ਵਨੀ ਗਰਗ ਨੇ ਦੱਸਿਆ ਕਿ ਸਾਡਾ ਮੁੱਖ ਟੀਚਾ ਸਮਾਜ ਸੇਵਾ ਕਰਨਾ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨਾ ਹੈ।