ਸ੍ਰੀ ਫਤਿਹਗੜ੍ਹ ਸਾਹਿਬ: ਦੇਸ਼ ਭਰ ਦੇ ਵਿੱਚ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਕਿਸਾਨ ਜੱਥੇਬੰਦੀਆਂ ਨੇ ਲੋਹੜੀ ਦਾ ਤਿਉਹਾਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ । ਇਸੇ ਤਰ੍ਹਾਂ ਹੀ ਜ਼ਿਲ੍ਹੇ ਦੇ ਅਮਲੋਹ ਵਿੱਚ ਵੀ ਕਿਸਾਨ ਜਥੇਬੰਦੀਆਂ ਨੇ ਲੋਹੜੀ ਦਾ ਤਿਉਹਾਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਲਾਗੂ ਕੀਤੇ ਹਨ ਉਹ ਕਿਸਾਨਾਂ ਦੇ ਲਈ ਨੁਕਸਾਨਦਾਇਕ ਹਨ। ਇਸ ਲਈ ਅੱਜ ਉਨ੍ਹਾਂ ਨੇ ਲੋਹੜੀ ਦਾ ਤਿਉਹਾਰ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ।
ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਿਸਾਨਾਂ ਨੇ ਮਨਾਈ ਲੋਹੜੀ ਬੀਤੇ ਦਿਨੀਂ ਆਏ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਬੋਲਦੇ ਹੋਏ ਕਿਸਾਨਾਂ ਦਾ ਕਹਿਣਾ ਸੀ ਕਿ ਅਸੀਂ ਇਸ ਫੈਸਲੇ ਦੇ ਨਾਲ ਸਹਿਮਤ ਨਹੀਂ ਹਾਂ ਜੋ ਵੀ ਇਸ ਕਮੇਟੀ ਦੇ ਵਿੱਚ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ ਉਹ ਪਹਿਲਾਂ ਇਨ੍ਹਾਂ ਖੇਤੀ ਕੰਮਾਂ ਦੇ ਸੰਬੰਧ ਵਿਚ ਹਾਂਪੱਖੀ ਲਿਖਦੇ ਰਹੇ ਹਨ ਇਸ ਲਈ ਉਨ੍ਹਾਂ ਨੂੰ ਉਨ੍ਹਾਂ ਇਸ ਫ਼ੈਸਲੇ ਤੋਂ ਕੋਈ ਜ਼ਿਆਦਾ ਉਮੀਦ ਨਹੀਂ ਹੈ।
ਦਿੱਲੀ ਵਿਖੇ 26 ਤਾਰੀਕ ਨੂੰ ਹੋਣ ਵਾਲੀ ਟਰੈਕਟਰ ਰੈਲੀ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਵਿੱਚੋਂ ਸੈਂਕੜਿਆਂ ਦੀ ਤਦਾਦ ਦੇ ਵਿੱਚ ਟਰੈਕਟਰ ਟਰਾਲੀ ਦਿੱਲੀ ਪਹੁੰਚਣਗੇ ਅਤੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ।