ਸ੍ਰੀ ਫਤਿਹਗੜ੍ਹ ਸਾਹਿਬ: ਮੰਡੀਆਂ ’ਚ ਕਿਸਾਨਾਂ ਨੂੰ ਪੇਸ਼ ਆ ਰਹੀ ਬਾਰਦਾਨੇ ਅਤੇ ਲਿਫਟਿੰਗ ਦੀ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਹੋਇਆ ਸੰਯੁਕਤ ਕਿਸਾਨ ਮੋਰਚੇ ਦੇ ਵੱਖ-ਵੱਖ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਹਾਲ ਵਿਖੇ ਹੋਈ। ਇਸ ਦੌਰਾਨ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਘਟੀਆ ਕਾਰਜਸ਼ੈਲੀ ਦੀ ਜੰਮ ਕੇ ਨਿੰਦਾ ਕੀਤੀ ਗਈ।
ਇਹ ਵੀ ਪੜੋ: ਲੁਧਿਆਣਾ ਦੇ ਅਰਬਨ ਅਸਟੇਟ ਫੇਸ-1 ਤੇ ਫੇਜ-2 ਨੂੰ ਕੀਤਾ ਪੂਰੀ ਤਰ੍ਹਾਂ ਸੀਲ
ਇਸ ਮੌਕੇ ਤੇ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਅਪ੍ਰੈਲ ਤਕ ਮੰਡੀਆਂ ਵਿੱਚ ਬਾਰਦਾਨਾ ਨਹੀਂ ਪਹੁੰਚਦਾ ਤਾਂ 26 ਅਪ੍ਰੈਲ ਨੂੰ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਵੀ ਜਾਗਰੂਕ ਕੀਤਾ ਗਿਆ।
ਇਹ ਵੀ ਪੜੋ: ਮੀਟਿੰਗ ਪ੍ਰਸਾਰਣ 'ਤੇ ਕੇਜ਼ਰੀਵਾਲ ਨੇ ਮੰਗੀ ਮੁਆਫੀ !