ਫ਼ਤਿਹਗੜ੍ਹ ਸਾਹਿਬ : ਹਲਕਾ ਅਮਲੋਹ ਦੇ ਪਿੰਡ ਚਹਿਲਾਂ ਕਲਾਂ ਵਿੱਚ ਦੀਵਾਲੀ ਵਾਲੇ ਦਿਨ ਪਰਾਲੀ ਦੇ ਡੰਪ ਨੂੰ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪੁਜ ਕੇ ਅੱਗ ਉੱਤੇ ਕਾਬੂ ਪਾਇਆ ਹੈ।
ਪਰਾਲੀ ਦੇ ਡੰਪ ਨੂੰ ਲੱਗੀ ਅੱਗ , ਸਥਾਨਕ ਲੋਕਾਂ ਦੀ ਮਦਦ ਫਾਇਰ ਬ੍ਰਿਗੇਡ ਨੇ ਬੁਝਾਈ ਅੱਗ - sri fatehgarh sahib latest news
ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਲਮੋਹ ਦੇ ਪਿੰਡ ਚਹਿਲਾਂ ਵਿਖੇ ਪਰਾਲੀ ਦੇ ਡੰਪ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਥੇ ਲਗਭਗ ਦੋ ਹਜ਼ਾਰ ਏਕੜ ਪਰਾਲੀ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਨੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ।
ਪਿੰਡ ਦੇ ਲੋਕਾਂ ਵੱਲੋਂ ਝੋਨੇ ਦੀ ਪਰਾਲੀ ਦੀਆਂ ਗੰਢਾਂ ਬਣਾ ਕੇ ਡੰਪ ਤਿਆਰ ਕੀਤਾ ਗਿਆ ਸੀ। ਸਥਾਨਕ ਲੋਕਾਂ ਮੁਤਾਬਕ ਸਵੇਰੇ ਪੰਜ ਵਜੇ ਪਰਾਲੀ ਦੇ ਡੰਪ ਵਿੱਚ ਅੱਗ ਲੱਗਣ ਬਾਰੇ ਜਾਣਕਾਰੀ ਮਿਲੀ। ਇਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਪਹੁੰਚਣ ਤੱਕ ਪਿੰਡ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਰੱਖੀ। ਅੱਗ ਲੱਗਣ ਨਾਲ ਤਕਰੀਬਨ ਦੋ ਹਜ਼ਾਰ ਏਕੜ ਦੀ ਝੋਨੇ ਦੀ ਪਰਾਲੀ ਸੜ ਕੇ ਸੁਆਹ ਹੋ ਗਈ। ਪਿੰਡ ਦੇ ਕਿਸਾਨਾਂ ਨੂੰ ਪਰਾਲੀ ਦੇ ਡੰਪ ਨੂੰ ਅੱਗ ਲੱਗਣ ਕਾਰਨ ਲਗਭਗ 20 ਲੱਖ ਰੁਪਏ ਦਾ ਨੁਕਸਾਨ ਝੱਲਣਾ ਪਿਆ।
ਸਥਾਨਕ ਲੋਕਾਂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਸਮੇਂ ਸਿਰ ਤਾਂ ਪਹੁੰਚ ਗਈ ਸੀ ਪਰ ਖਾਲੀ ਹੋਣ ਤੋਂ ਬਾਅਦ ਉਸ ਨੂੰ ਭਰਨ ਦੇ ਲਈ ਅਮਲੋਹ ਵਿੱਚ ਪਾਣੀ ਭਰਨ ਵਾਲਾ ਪੁਆਇੰਟ ਨਾ ਹੋਣ ਕਾਰਨ ਮੰਡੀ ਗੋਬਿੰਦਗੜ੍ਹ ਜਾਣਾ ਪਿਆ। ਇਸ ਦੇ ਕਾਰਨ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵਾਪਸ ਮੁੜਨ ਵਿੱਚ ਤਕਰੀਬਨ ਢੇਡ ਘੰਟੇ ਦਾ ਸਮਾਂ ਲੱਗ ਗਿਆ। ਅਜਿਹੀ ਸਥਿਤੀ 'ਚ ਅੱਗ ਉੱਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਸੀ ਪਰ ਸਥਾਨਕ ਲੋਕਾਂ ਦੀ ਮਦਦ ਨਾਲ ਫਾਇਰ ਬ੍ਰਿਗੇਡ ਨੇ ਅੱਗ ਉੱਤੇ ਕਾਬੂ ਪਾ ਲਿਆ। ਇਸ ਘਟਨਾਂ ਤੋਂ ਬਾਅਦ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਹ ਮੰਗ ਕੀਤੀ ਹੈ ਕਿ ਜੇਕਰ ਪਿੰਡ ਵਿੱਚ ਪਰਾਲੀ ਦਾ ਡੰਪ ਬਣਾਇਆ ਗਿਆ ਹੈ ਤਾਂ ਇਥੇ ਹਮੇਸ਼ਾ ਹੀ ਇੱਕ ਫਾਇਰ ਬ੍ਰਿਗੇਡ ਜ਼ਰੂਰ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਸਮੇਂ ਅਣਸੁਖਾਵੀਂ ਘਟਨਾ ਉੱਤੇ ਸਮੇਂ ਸਿਰ ਕਾਬੂ ਪਾਇਆ ਜਾ ਸਕੇ।