ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਦੇ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਮਹੱਲਾ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਸਜਾਇਆ ਗਿਆ।
ਫਤਿਹਗੜ੍ਹ ਸਾਹਿਬ ਵਿਖੇ ਨਿੰਹਗ ਸਿੰਘ ਜਥੇਬੰਦੀਆਂ ਵੱਲੋਂ ਸਜਾਇਆ ਗਿਆ ਮਹੱਲਾ ਵੱਖ-ਵੱਖ ਨਿੰਹਗ ਸਿੰਘ ਜਥੇਬੰਦੀਆਂ ਹੋਈਆਂ ਸ਼ਾਮਲ
ਸ਼੍ਰੋਮਣੀ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹੱਲਾ ਕੱਢਿਆ ਜਾ ਰਿਹਾ ਹੈ ਜਿਹਦੇ ਵਿੱਚ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਸ਼ਾਮਲ ਹੋਈਆਂ।
ਨਿੰਹਗਾਂ ਸਿੰਘ ਜਥੇਬੰਦੀਆਂ ਨੇ ਵਿਖਾਏ ਆਪਣੇ ਜੌਹਰ
ਨਿੰਹਗ ਜਥੇਬੰਦੀਆਂ ਵੱਲੋਂ ਮਹੱਲੇ ਦੌਰਾਨ ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ ਗਏ ਅਤੇ ਘੋੜ ਸਵਾਰ ਨਿਹੰਗ ਸਿੰਘਾਂ ਦੇ ਕਰਤੱਬ ਵਿਖਾਏ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸਾਰੇ ਹੀ ਲੋਕਾਂ ਦਾ ਧੰਨਵਾਦ ਕੀਤਾ। ਇਹ ਮਹੱਲਾ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਤੋਂ ਸ਼ੁਰੂ ਹੋਕੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਵਿਸ਼ਾਲ ਮੁਹੱਲੇ ਵਿੱਚ ਗੁਰੂ ਦੀ ਲਾਡਲੀ ਫੌਜ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੀਆਂ।