ਸ੍ਰੀ ਫ਼ਤਿਹਗੜ੍ਹ ਸਾਹਿਬ: ਹਲਕਾ ਅਲਮੋਹ ਦੇ ਪਿੰਡ ਲਾਡਪੁਰ 'ਚ ਬੀਤੇ ਦਿਨੀਂ ਇੱਕ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਨਸ਼ਾ ਵੇਚਦੇ ਹੋਏ ਕਾਬੂ ਕੀਤਾ ਸੀ। ਪਿੰਡ ਵਾਸੀਆਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ।
ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਬਲਬੀਰ ਸਿੰਘ ਸਿੱਧੂ - ਨਸ਼ਾ ਤਸਕਰ ਰਾਜਨੀਤਕ ਪਾਰਟੀ ਨਾਲ ਸਬੰਧਤ
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਲਮੋਹ ਦੇ ਪਿੰਡ ਲਾਡਪੁਰ 'ਚ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਨੌਜਵਾਨ ਦਾ ਰਾਜਨੀਤਕ ਪਾਰਟੀ ਨਾਲ ਸਬੰਧ ਸੀ। ਇਸ ਬਾਰੇ ਬੋਲਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ ਜਾਂ ਕੋਈ ਵੀ ਹੋਵੇ।
ਇਸ ਨੌਜਵਾਨ ਦੇ ਰਾਜਨੀਤਕ ਪਾਰਟੀ ਨਾਲ ਸਬੰਧ ਦੱਸੇ ਜਾ ਰਹੇ ਹਨ। ਗ੍ਰਿਫ਼ਤਾਰ ਕੀਤਾ ਗਿਆ ਇਹ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਬਾਜ਼ੀਗਰ ਵਿੰਗ ਮੰਡੀ ਗੋਬਿੰਦਗੜ੍ਹ ਦੇ ਸਰਕਲ ਦਿਹਾਤੀ ਦਾ ਕਥਿਤ ਪ੍ਰਧਾਨ ਦੱਸਿਆ ਜਾ ਰਿਹਾ ਹੈ। ਇਸ ਨੌਜਵਾਨ ਦੇ ਰਾਜਨੀਤਿਕ ਪਾਰਟੀ ਨਾਲ ਸਬੰਧ ਹੋਣ ਦੇ ਕਾਰਨ ਇਹ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ।
ਇਸ ਮਾਮਲੇ 'ਤੇ ਬੋਲਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹਲਕਾ ਅਲਮੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਇਸ ਮਾਮਲੇ 'ਤੇ ਬੋਲਦੀਆਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਇਸ ਦੇ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਾ ਵਿਅਕਤੀ ਚਾਹੇ ਕਿਸੇ ਵੀ ਰਾਜਨੀਤਕ ਦਲ ਦੇ ਨਾਲ ਸਬੰਧ ਰੱਖਦਾ ਹੋਵੇ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਨਸ਼ਾ ਵੇਚਦਾ ਜਾਂ ਕਰਦਾ ਦਿਖਾਈ ਦਿੰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ।