ਸ੍ਰੀ ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਜਿੱਥੇ ਵਿਸ਼ਵ ਪੱਧਰੀ ਅੰਦੋਲਨ ਜਾਰੀ ਹੈ ਅਤੇ ਇਸ ਅੰਦੋਲਨ ਨੂੰ ਅਸਫ਼ਲ ਕਰਨ ਲਈ ਕੇਂਦਰ ਸਰਕਾਰ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਉੱਥੇ ਹੀ ਹੁਣ ਪੰਜਾਬ ਅੰਦਰ ਕਿਸਾਨਾਂ ਨੂੰ ਬੈਂਕਾਂ ਨੇ ਵੀ ਤੰਗ ਕਰਨਾ ਸ਼ੁਰੂ ਕਰ ਦਿੱਤਾ ਹੈ।
ਹੁਣ ਬੈਂਕ ਵੀ ਕਰਨ ਲੱਗੇ ਕਿਸਾਨਾਂ ਨੂੰ ਪਰੇਸ਼ਾਨ, ਇੱਕ ਹੋਰ ਅੰਨਦਾਤਾ ਨੇ ਕੀਤੀ ਖੁਦਕੁਸ਼ੀ - ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ
ਕਰਜ਼ ਹੇਠ ਦੱਬੇ ਕਿਸਾਨ ਨੇ ਬੈਂਕ ਦੇ ਤੰਗ ਕੀਤੇ ਜਾਣ ਕਾਰਨ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਜੀਤ ਸਿੰਘ ਦੇ ਭਤੀਜੇ ਤਲਵਿੰਦਰ ਸਿੰਘ ਨੇ ਦੱਸਿਆ ਕਿ ਜੀਤ ਸਿੰਘ ਉੱਪਰ 21 ਲੱਖ ਰੁਪਏ ਦਾ ਕਰਜ਼ ਸੀ। ਬੈਂਕ ਵਾਲੇ ਜੀਤ ਸਿੰਘ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸੀ।
ਸਥਾਨਕ ਪਿੰਡ ਚਨਾਰਥਲ ਵਿਖੇ ਕਰਜ਼ ਹੇਠ ਦੱਬੇ ਕਿਸਾਨ ਨੇ ਬੈਂਕ ਦੇ ਤੰਗ ਕੀਤੇ ਜਾਣ ਕਾਰਨ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਜੀਤ ਸਿੰਘ ਦੇ ਭਤੀਜੇ ਤਲਵਿੰਦਰ ਸਿੰਘ ਨੇ ਦੱਸਿਆ ਕਿ ਜੀਤ ਸਿੰਘ ਉੱਪਰ 21 ਲੱਖ ਰੁਪਏ ਦਾ ਕਰਜ਼ ਸੀ। ਬੈਂਕ ਵਾਲੇ ਜੀਤ ਸਿੰਘ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸੀ। ਇਸ ਕਰਕੇ ਜੀਤ ਸਿੰਘ ਨੇ 28 ਜਨਵਰੀ ਦੀ ਰਾਤ ਨੂੰ ਕੋਈ ਜ਼ਹਿਰੀਲੀ ਚੀਜ਼ ਪੀ ਲਈ ਅਤੇ ਅਮਰ ਹਸਪਤਾਲ ਪਟਿਆਲਾ ਵਿਖੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਬੇਟੇ ਨੇ ਮੰਗ ਕੀਤੀ ਕਿ ਉਹਨਾਂ ਦਾ ਕਰਜ਼ ਮੁਆਫ ਹੋਣਾ ਚਾਹੀਦਾ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਨੇ ਕਿਹਾ ਕਿ ਕਰਜ਼ ਹੋਣ ਕਰਕੇ ਜੀਤ ਸਿੰਘ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ।
ਉੱਪਰੋਂ ਬੈਂਕ ਵਾਲੇ ਕਰਜ਼ ਵਾਪਸ ਕਰਨ ਲਈ ਕਹਿ ਰਹੇ ਸੀ। ਇਸ ਕਰਕੇ ਜੀਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਪਰਿਵਾਰ ਵਾਲਿਆਂ ਦੇ ਬਿਆਨਾਂ ਉੱਪਰ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।