ਫਤਿਹਗੜ੍ਹ ਸਾਹਿਬ: ਅਨਾਜ ਮੰਡੀ ਅਮਲੋਹ ਦੇ ਵਿੱਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ (gurinder singh garry birring) ਵੱਲੋਂ ਝੋਨੇ ਦੀ ਖ਼ਰੀਦ (paddy purchase in amloh) ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਜ਼ਨ ਦੌਰਾਨ ਜੋੋ ਪ੍ਰਬੰਧ ਹੋਣੇ ਚਾਹੀਦੇ ਸਨ ਉਹ ਮੰਡੀ ਦੇ ਵਿੱਚ ਪੂਰੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਦੀਆਂ ਸਰਕਾਰਾਂ ਵਿੱਚ ਇੱਕ-ਦੋ ਰੁਪਏ ਪਰ ਬੋਰੀ ਦੇ ਹਿਸਾਬ ਨਾਲ ਚੱਲਦੀ ਰਿਸਵਤਖੋਰੀ ਨੂੰ ਖ਼ਤਮ ਕੀਤਾ ਗਿਆ ਹੈ। ਉੱਥੇ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਨੂੰ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਏ।
ਵਿਧਾਇਕ ਗੈਰੀ ਬੜਿੰਗ ਨੇ ਕਰਵਾਈ ਅਮਲੋਹ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ, ਕਿਸਾਨਾਂ ਨੂੰ ਕੀਤੀ ਅਪੀਲ - amloh grain market
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅੱਜ ਅਨਾਜ ਮੰਡੀ ਅਮਲੋਹ ਦੇ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਸ਼ੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਗੈਰੀ ਬੜਿੰਗ ਨੇ ਕਿਹਾ ਕਿ ਮੀਂਹ ਕਾਰਨ ਖ਼ਰਾਬ ਹੋਈ ਫ਼ਸਲ ਦੇ ਬਾਰੇ ਉਨ੍ਹਾਂ ਵੱਲੋਂ ਇਹ ਮਾਮਲਾ ਮੁੱਖ ਮੰਤਰੀ ਸਭ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਜਿਸ ਤੋਂ ਬਾਅਦ 5 ਜਿਲ੍ਹਿਆਂ ਦੇ ਵਿੱਚ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਸ਼ੁਰੂ ਹੋ ਗਈ ਹੈ ਅਤੇ ਉਨ੍ਹਾਂ ਵੱਲੋਂ ਕੋਸ਼ਿਸ਼ ਹੈ ਕਿ ਖਰਾਬ ਹੋਈ ਫਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿਵਾਇਆ ਜਾਵੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਅਨਾਜ ਮੰਡੀ ਅਮਲੋਹ ਦੇ ਸਕੱਤਰ ਸੁਰਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਨਾਜ ਮੰਡੀ ਅਮਲੋਹ ਵਿੱਚ 3 ਹਜ਼ਾਰ ਕੁਇੰਟਲ ਦੇ ਕਰੀਬ ਫ਼ਸਲ ਪਹੁੰਚ ਚੁੱਕੀ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਇਸ ਵਾਰ ਝੋਨੇ ਦਾ ਸਰਕਾਰੀ ਰੇਟ 2060 ਰੁਪਏ ਰੱਖਿਆ ਗਿਆ ਹੈ। ਉਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਨੇ ਦੱਸਿਆ ਕਿ ਮੰਡੀਆਂ ਵਿਚ ਪੁਖਤਾ ਪ੍ਰਬੰਧ ਹਨ ਅਤੇ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਝੋਨਾ ਸੁਕਾ ਕੇ ਲਿਆਂਦਾ ਜਾਵੇ।
ਇਹ ਵੀ ਪੜ੍ਹੋ: ਪੰਜਾਬ ਵਿੱਚ 3 ਅਕਤੂਬਰ ਨੂੰ ਲੱਗ ਸਕਦੀ ਹੈ ਟ੍ਰੇਨਾਂ 'ਤੇ ਬ੍ਰੇਕ !