ਪੰਜਾਬ

punjab

ETV Bharat / city

ਕੈਪਟਨ ਤੇ ਬਾਜਵਾ ਵਿਚਾਲੇ ਵਿਵਾਦ ਨਾਲ ਪਾਰਟੀ ਨੂੰ ਹੋਵੇਗਾ ਨੁਕਸਾਨ: ਕਾਕਾ ਰਣਦੀਪ ਸਿੰਘ - ਮੰਡੀ ਗੋਬਿੰਦਗੜ੍ਹ ਪੁਜੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਮੰਡੀ ਗੋਬਿੰਦਗੜ੍ਹ ਵਿਖੇ ਇੱਕ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕਰਨ ਪੁੱਜੇ। ਇਥੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਛੋਟੇ ਉਦਯੋਗਾਂ ਨੂੰ ਹੁੰਗਾਰਾ ਦੇਣ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਗ ਬਾਜਵਾ ਦੇ ਵਿਵਾਦ ਬਾਰੇ ਗੱਲ ਕੀਤੀ।

ਮੰਡੀ ਗੋਬਿੰਦਗੜ੍ਹ ਪੁਜੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ
ਮੰਡੀ ਗੋਬਿੰਦਗੜ੍ਹ ਪੁਜੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ

By

Published : Jan 16, 2020, 9:19 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਨਗਰੀ ਦੇ ਨਾਂਅ ਨਾਲ ਜਾਣੇ ਜਾਂਦੇ ਮੰਡੀ ਗੋਬਿੰਦਗੜ੍ਹ ਵਿਖੇ ਇੱਕ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕਰਨ ਪੁੱਜੇ।

ਮੰਡੀ ਗੋਬਿੰਦਗੜ੍ਹ ਪੁਜੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਵਿਵਾਦ ਨੂੰ ਲੀਡਰਸ਼ਿਪ ਦਾ ਮਾਮਲਾ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਬਾਜਵਾ ਵਿਚਾਲੇ ਵਿਵਾਦ ਬਾਰੇ ਉਹ ਦੋਵੇਂ ਖ਼ੁਦ ਜਾਣਦੇ ਹੋਣਗੇ। ਦੋਹਾਂ ਵਿਚਾਲੇ ਵਿਵਾਦ ਉਨ੍ਹਾਂ ਦਾ ਆਪਸੀ ਮਾਮਲਾ ਹੈ। ਰਣਦੀਪ ਸਿੰਘ ਨੇ ਕਿਹ ਕਿ ਮੈਂ ਸਮਝਦਾ ਹਾਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਇਸ ਵਿਵਾਦ ਨਾਲ ਸਭ ਤੋਂ ਵੱਧ ਨੁਕਸਾਨ ਪਾਰਟੀ ਨੂੰ ਹੋਵੇਗਾ।

ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਜਨਤਕ ਪੱਧਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਬਗਾਵਤ ਕੀਤੀ ਗਈ ਹੈ। ਕਾਂਗਰੀਸੀ ਆਗੂਆਂ ਨੇ ਮੁੱਖ ਮੰਤਰੀ ਵਿਰੁੱਧ ਬਗਾਵਤ ਕੀਤੇ ਜਾਣ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਵਿਰੋਧ ਕੀਤਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਸੂਬਾ ਸਰਕਾਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ 2020 ਦੇ ਤਹਿਤ ਛੋਟੀ ਇੰਡਸਟਰੀਆਂ ਨੂੰ ਵਧਾਵਾ ਦੇਣ ਲਈ ਕਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ 'ਚ ਬਿਜਲੀ ਅਤੇ ਕਈ ਟੈਕਸਾਂ ਦੀ ਰਾਹਤ ਦਿੱਤੀ ਜਾਵੇਗੀ। ਇਹ ਛੋਟੀ ਇੰਡਸਟਰੀਆਂ ਜੀਐੱਸਟੀ ਦੇ ਦਾਇਰੇ ਵਿੱਚ ਨਹੀਂ ਆਵੇਗੀ। ਛੋਟੀ ਇੰਡਸਟਰੀ ਦੇ ਨਾਲ ਪੰਜਾਬ ਦੇ ਬੜੇ ਉਦਯੋਗਾਂ ਨੂੰ ਫਾਇਦਾ ਮਿਲੇਗਾ ਅਤੇ ਪੰਜਾਬ ਮੁੜ ਤਰੱਕੀ ਕਰ ਸਕੇਗਾ।

ਕਾਕਾ ਰਣਦੀਪ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਸੂਬੇ 'ਚ ਲਾਗੂ ਨਾ ਕੀਤੇ ਜਾਣ ਬਾਰੇ ਕਿਹਾ ਕਿ ਉਹ ਦੇਸ਼ ਤਾਂ ਤਰੱਕੀ ਕਰ ਸਕਦਾ ਹੈ ਜਿੱਥੇ ਜਾਤਪਾਤ ਨਾ ਹੋਵੇ। ਇਸ ਨਾਲ ਸਾਡੇ ਦੇਸ਼ ਦਾ ਨੁਕਸਾਨ ਹੋਵੇਗਾ ਕਿਉਂਕਿ ਵਿਦੇਸ਼ਾਂ ਤੋਂ ਆਏ ਉਦਯੋਗ ਉਦੋਂ ਹੀ ਸਥਾਪਿਤ ਹੋਣਗੇ ਜੇਕਰ ਸਾਡੇ ਦੇਸ਼ ਦੇ ਵਿੱਚ ਧਾਰਮਿਕ ਭੇਦਭਾਵ ਨਹੀਂ ਹੋਵੇਗਾ। ਮੌਜੂਦਾ ਸਮੇਂ 'ਚ ਦੇਸ਼ ਦੀ ਅਰਥ ਵਿਵਸਥਾ ਹੇਠਾਂ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਖ਼ੁਦ ਨੂੰ ਹਿੰਦੂ ਸਾਬਤ ਕਰਨ 'ਚ ਲੱਗੇ ਹੋਏ ਹਨ। ਜੇਕਰ ਦੇਸ਼ ਨੂੰ ਤਰੱਕੀ ਦੀ ਰਾਹ 'ਤੇ ਲੈ ਕੇ ਜਾਣਾ ਹੈ ਤਾਂ ਸਾਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣਾ ਪਵੇਗਾ।

ABOUT THE AUTHOR

...view details