ਸ੍ਰੀ ਫ਼ਤਿਹਗੜ੍ਹ ਸਾਹਿਬ : ਇੱਕ ਪਾਸੇ ਜਿਥੇ ਸੂਬਾ ਸਰਕਾਰ ਲੋਕਾਂ ਨੂੰ ਸਹੂਲਤਾਂ ਅਤੇ ਰੁਜ਼ਗਾਰ ਦੇਣ ਦੇ ਦਾਅਵੇ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਮੌਜੂਦਾ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਵਾਲੇ ਪਿੰਡਾਂ 'ਚ ਸਥਿਤ ਸੇਵਾ ਕੇਂਦਰ ਬੰਦ ਕਰ ਦਿੱਤੇ ਗਏ ਹਨ। ਪਿੰਡਾਂ 'ਚ ਸੇਵਾ ਕੇਂਦਰ ਬੰਦ ਹੋਣ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿੰਡਾਂ ਵਿਚ ਸੇਵਾ ਕੇਂਦਰ ਬੰਦ ਹੋਣ ਦੇ ਕਾਰਨ ਲੋਕ ਪਰੇਸ਼ਾਨ ਦੱਸਣਯੋਗ ਹੈ ਕਿ ਸਾਬਕਾ ਸੂਬਾ ਸਰਕਾਰ ਵੱਲੋਂ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਜਨਤਕ ਸਹੂਲਤਾਂ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ 'ਚ ਸੇਵਾ ਕੇਂਦਰ ਖੋਲ੍ਹੇ ਗਏ ਸਨ। ਇਨ੍ਹਾਂ ਸੇਵਾਂ ਕੇਂਦਰਾਂ 'ਚ ਲੋਕ ਅਧਾਰ ਕਾਰਡ, ਰਾਸ਼ਨ ਕਾਰਡ, ਜਨਮ ਸਰਟੀਫਿਕੇਟ ਆਦਿ ਹੋਰਨਾਂ ਕਈ ਸਰਕਾਰੀ ਕੰਮ ਅਸਾਨੀ ਨਾਲ ਕਰਵਾ ਸਕਦੇ ਸੀ।
ਹੋਰ ਪੜ੍ਹੋ : ਅੰਮ੍ਰਿਤਸਰ 'ਚ ਲੱਗਿਆ 14 ਵਾਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ 2019
ਮੌਜੂਦਾ ਸਮੇਂ 'ਚ ਪਿੰਡਾਂ ਅੰਦਰ ਬਣੇ ਸੇਵਾ ਕੇਂਦਰ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਬਾਰੇ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਅੰਦਰ ਸੇਵਾਂ ਕੇਂਦਰ ਹੋਣ ਨਾਲ ਉਨ੍ਹਾਂ ਨੂੰ ਨੇੜੇ ਹੀ ਜਨਤਕ ਸਹੂਲਤਾਂ ਅਸਾਨੀ ਨਾਲ ਮਿਲ ਜਾਂਦੀਆਂ ਸਨ। ਕਿਸੇ ਤਰ੍ਹਾਂ ਦਾ ਸਰਕਾਰੀ ਕੰਮ ਉਹ ਆਪਣੇ ਪਿੰਡ ਦੇ ਅੰਦਰ ਹੀ ਅਸਾਨੀ ਨਾਲ ਕਰਵਾ ਸਕਦੇ ਸੀ, ਪਰ ਪਿੰਡਾਂ 'ਚ ਸੇਵਾ ਕੇਂਦਰ ਬੰਦ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸ਼ਹਿਰ ਜਾਣਾ ਪੈਂਦਾ ਹੈ। ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਆਨ ਦਿੱਤੇ ਜਾਂਦੇ ਹਨ ਕਿ ਰੁਜ਼ਗਾਰ ਦਿੱਤਾ ਜਾਵੇਗਾ। ਪਰ ਜਿਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਕਾਰਨ ਰੁਜ਼ਗਾਰ ਮਿਲਿਆ ਸੀ ਹੁਣ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਮੰਦਭਾਗਾ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੁੜ ਜਲਦ ਤੋਂ ਜਲਦ ਇਨ੍ਹਾਂ ਸੇਵਾ ਕੇਂਦਰਾਂ ਨੂੰ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ ਹੈ।