ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿਖੇ ਜ਼ਿਲ੍ਹਾ ਪ੍ਰੀਸ਼ਦ ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ ਦੇ ਤਹਿਤ ਇਕ ਸਮਾਰੋਹ ਕਰਵਾਇਆ ਗਿਆ ਸੀ ਜਿਸ ’ਚ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਖਾਸਤੌਰ ’ਤੇ ਪਹੁੰਚੇ। ਇਸ ਪ੍ਰੋਗਰਾਮ ’ਚ ਜ਼ਿਲ੍ਹੇ ਦੇ ਤਿੰਨ ਹਲਕਿਆਂ ਦੇ ਵਿਧਾਇਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਭਾਗ ਲਿਆ।
'ਜਲਦ ਪੂਰਾ ਪੂਰਾ ਕੀਤਾ ਜਾਵੇਗਾ ਵਾਅਦਾ': ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਪੰਜਾਬ ਦੀਆਂ ਮਹਿਲਾਵਾਂ ਦੇ ਨਾਲ 1000 ਰੁਪਏ ਮਹੀਨੇ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਸ ’ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਜਿਵੇਂ ਉਨ੍ਹਾਂ ਵੱਲੋਂ ਬਿਜਲੀ ਦਾ ਵਾਅਦਾ ਪੂਰਾ ਕੀਤਾ ਗਿਆ ਹੈ ਉਂਝ ਹੀ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਵੀ ਜਲਦ ਤੋਂ ਜਲਦ ਇੱਕ ਦੋ ਮਹੀਨਿਆਂ ’ਚ ਪੂਰਾ ਕਰ ਦਿੱਤਾ ਜਾਵੇਗਾ।
'ਕਾਨੂੰਨ ਨੂੰ ਹੋਰ ਸਖਤ ਕਰਨ ਦੀ ਲੋੜ': ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਕਨਿਆਂ ਭਰੂਣ ਹੱਤਿਆ ਨੂੰ ਰੋਕਣ ਲਈ ਕਾਨੂੰਨ ਨੂੰ ਹੋਰ ਸਖ਼ਤ ਕਰਨ ਦੀ ਲੋੜ ਹੈ। ਨਾਲ ਹੀ ਪੰਜਾਬ ਦੇ ਸਿਵਲ ਹਸਪਤਾਲਾਂ ਸਟਾਫ ਅਤੇ ਹੋਰ ਸਹੂਲਤਾਂ ਦੀ ਕਮੀ ਨਾਲ ਜੂਝ ਰਹੇ ਹਨ ਜਿਨ੍ਹਾਂ ਕਮੀਆਂ ਨੂੰ ਜਲਦ ਪੁਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।