ਚੰਡੀਗੜ੍ਹ:ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਸਾਲ 2022 ਵਿੱਚ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਪਾਰਟੀ ਅਤੇ ਹਰ ਉਮੀਦਵਾਰ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਉਥੇ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਦੀਆਂ ਲੱਤਾਂ-ਬਾਹਾਂ ਖਿੱਚੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੀ ਨਜ਼ਰ ਵਿੱਚ ਉਸ ਨੂੰ ਨੀਵਾ ਦਿਖਾਇਆ ਜਾ ਸਕੇ। ਪੰਜਾਬ ਵਿੱਚ 117 ਹਲਕੇ ਹਨ, ਤੇ ਅੱਜ ਅਸੀਂ ਅਮਲੋਹ ਵਿਧਾਨ ਸਭਾ ਸੀਟ (Amloh assembly constituency) ਦੀ ਗੱਲ ਕਰਾਂਗੇ ਕਿ ਉਥੋਂ ਦੇ ਸਿਆਸੀ ਹਾਲ ਕੀ ਹਨ, ਮੌਜੂਦਾ ਵਿਧਾਇਕ ਲੋਕਾਂ ਦੀਆਂ ਮੰਗਾਂ ’ਤੇ ਖਰੇ ਉੱਤਰੇ ਜਾਂ ਨਹੀਂ ? ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਅਮਲੋਹ ਵਿਧਾਨ ਸਭਾ ਸੀਟ (Amloh assembly constituency)
ਜੇਕਰ ਅਮਲੋਹ ਵਿਧਾਨ ਸਭਾ ਸੀਟ (Amloh assembly constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਕਾਂਗਰਸ (Congress) ਦੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ (Randeep Singh) ਮੌਜੂਦਾ ਵਿਧਾਇਕ ਹਨ। ਇਸ ਸੀਟ 'ਤੇ ਅਕਾਲੀ ਦਲ ਵਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ (GURPREET SINGH RAJU KHANNA) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਾਂਗਰਸ ਨੂੰ ਵੱਡੀ ਟੱਕਰ ਦੇ ਸਕਦੇ ਹਨ।
ਇਹ ਵੀ ਪੜ੍ਹੋ :Punjab Assembly Election 2022: ਕੀ ਗਿੱਦੜਬਾਹਾ ਸੀਟ ‘ਤੇ ਹੈਟਰਿਕ ਮਾਰੇਗੀ ਕਾਂਗਰਸ, ਜਾਣੋ ਇੱਥੋਂ ਦਾ ਸਿਆਸੀ ਸਮੀਕਰਨ...
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਅਮਲੋਹ ਵਿਧਾਨ ਸਭਾ ਸੀਟ (Amloh Assembly Constituency) ’ਤੇ 83.74 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ (Randeep Singh) ਵਿਧਾਇਕ ਚੁਣੇ ਗਏ ਸਨ। ਵਿਧਾਇਕ ਅਤੇ ਰਣਦੀਪ ਸਿੰਘ ਨਾਭਾ (Randeep Singh) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ (GURPREET SINGH RAJU KHANNA) ਨੂੰ ਹਰਾਇਆ ਸੀ।
ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਰਣਦੀਪ ਸਿੰਘ ਨਾਭਾ (Randeep Singh) ਨੂੰ 39,669 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ (GURPREET SINGH RAJU KHANNA) ਨੂੰ 35,723 ਵੋਟਾਂ ਤੇ ਤੀਜੇ ਨੰਬਰ ’ਤੇ ਰਹੀ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ (GURPREET SINGH BHATTI) ਨੂੰ 30,573 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 35.23 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ 31.72 ਫੀਸਦ ਤੇ ਆਮ ਆਦਮੀ ਪਾਰਟੀ (Aam Aadmi Party) ਦਾ 27.15 ਫੀਸਦ ਵੋਟ ਸ਼ੇਅਰ ਰਿਹਾ ਸੀ।