ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਸਾਲ 2022 ਵਿੱਚ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਪਾਰਟੀ ਅਤੇ ਹਰ ਉਮੀਦਵਾਰ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਪੰਜਾਬ ਵਿੱਚ 117 ਹਲਕੇ ਹਨ, ਤੇ ਅੱਜ ਅਸੀਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ (Sri Fatehgarh Sahib assembly constituency) ਦੀ ਗੱਲ ਕਰਾਂਗੇ ਕਿ ਉਥੋਂ ਦੇ ਸਿਆਸੀ ਹਾਲ ਕੀ ਹ ? ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਸ੍ਰੀ ਫ਼ਤਿਹਗੜ੍ਹ ਸਾਹਿਬ ਸੀਟ (Sri Fatehgarh Sahib assembly constituency)
ਜੇਕਰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ (Sri Fatehgarh Sahib assembly constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਪੰਜਾਬ ਕਾਂਗਰਸ (Congress) ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ (Kuljit Singh Nagra) ਮੌਜੂਦਾ ਵਿਧਾਇਕ ਹਨ। ਇਸ ਸੀਟ 'ਤੇ ਅਕਾਲੀ ਦਲ ਵਲੋਂ ਜਗਦੀਪ ਸਿੰਘ ਚੀਮਾ (JAGDEEP SINGH CHEEMA) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਾਂਗਰਸ ਨੂੰ ਵੱਡੀ ਟੱਕਰ ਦੇ ਸਕਦੇ ਹਨ।
ਇਹ ਵੀ ਪੜ੍ਹੋ :Punjab Assembly Election 2022: ਕਾਂਗਰਸ ਦੇ ਕਬਜ਼ੇ 'ਚ ਗੁਰੂ ਨਗਰੀ ਦੀ ਸੀਟ, ਜਾਣੋ ਇਥੋਂ ਦਾ ਸਿਆਸੀ ਹਾਲ...
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ (Sri Fatehgarh Sahib Assembly Constituency) ’ਤੇ 83.36 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ (Kuljit Singh Nagra) ਵਿਧਾਇਕ ਚੁਣੇ ਗਏ ਸਨ। ਵਿਧਾਇਕ ਕੁਲਜੀਤ ਸਿੰਘ ਨਾਗਰਾ (Kuljit Singh Nagra) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਦੀਦਾਰ ਸਿੰਘ ਭੱਟੀ (Didar Singh Bhatti) ਨੂੰ ਹਰਾਇਆ ਸੀ।
ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਕੁਲਜੀਤ ਸਿੰਘ ਨਾਗਰਾ (Kuljit Singh Nagra) ਨੂੰ 58,205 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਦੀਦਾਰ ਸਿੰਘ ਭੱਟੀ (Didar Singh Bhatti) ਨੂੰ 34,338 ਵੋਟਾਂ ਤੇ ਤੀਜੇ ਨੰਬਰ ’ਤੇ ਰਹੀ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਲਖਵੀਰ ਸਿੰਘ ਰਾਏ (Lakhvir Singh Rai) ਨੂੰ 29,393 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 46.95 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ 27.70 ਫੀਸਦ ਤੇ ਆਮ ਆਦਮੀ ਪਾਰਟੀ (Aam Aadmi Party) ਦਾ 23.71 ਫੀਸਦ ਵੋਟ ਸ਼ੇਅਰ ਰਿਹਾ ਸੀ।