ਫ਼ਤਿਹਗੜ੍ਹ ਸਾਹਿਬ : ਜ਼ਿਲ੍ਹੇ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ ਰੇਲ ਹਾਦਸੇ ਦੌਰਾਨ ਮਾਰੇ ਗਏ ਇੱਕ ਵਿਅਕਤੀ ਦੀ ਲਾਸ਼ ਨੂੰ ਸਰਹਿੰਦ ਨਗਰ ਕੌਂਸਲ ਨੇ ਕੁੜਾ ਇੱਕਠਾ ਕਰਨ ਵਾਲੀ ਟ੍ਰਾਲ ਰਾਹੀਂ ਸ਼ਮਸ਼ਾਨ ਘਾਟ ਪਹੁੰਚਾਇਆ ਗਿਆ।
ਫ਼ਤਿਹਗੜ੍ਹ ਸਾਹਿਬ 'ਚ ਇਨਸਾਨੀਅਤ ਹੋਈ ਸ਼ਰਮਸਾਰ - ਨਗਰ ਕੌਂਸਲ ਸਰਹਿੰਦ
ਫ਼ਤਿਹਗੜ੍ਹ ਸਾਹਿਬ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇਥੇ ਨਗਰ ਕੌਂਸਲ ਸਰਹਿੰਦ ਵੱਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਇੱਕ ਲਵਾਰਸ ਵਿਅਕਤੀ ਦੀ ਲਾਸ਼ ਨੂੰ ਅਰਥੀ ਵਾਹਨ 'ਚ ਨਾ ਲਿਜਾ ਕੇ ਕੁੜਾ ਇੱਕਠਾ ਕਰਨ ਵਾਲੀ ਟ੍ਰਾਲ ਰਾਹੀਂ ਸ਼ਮਸ਼ਾਨ ਘਾਟ ਪਹੁੰਚਾਇਆ ਗਿਆ। ਇਸ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਮਾਮਲੇ ਦੀ ਜਾਂਚ ਕਰਵਾਏ ਜਾਣ ਦੀ ਗੱਲ ਆਖੀ ਗਈ ਹੈ।
ਇਥੇ ਇਨਸਾਨੀਅਤ ਨੂੰ ਸ਼ਰਮਸਾਰ ਕਰਦੇ ਹੋਏ ਲਵਾਰਸ ਵਿਅਕਤੀ ਦੀ ਮ੍ਰਿਤਕ ਦੇਹ ਨੂੰ ਕੂੜੇ ਦੇ ਡੰਪ ਵਿੱਚ ਰੱਖ ਕੇ ਅੰਤਮ ਸੰਸਕਾਰ ਲਈ ਸ਼ਮਸ਼ਾਨ ਘਾਟ ਲਿਜਾਇਆ ਗਿਆ। ਸਥਾਨਕ ਲੋਕਾਂ ਵੱਲੋਂ ਸਰਹਿੰਦ ਦੇ ਨਗਰ ਕੌਂਸਲ ਵੱਲੋਂ ਅਜਿਹਾ ਕੰਮ ਕਰਨ ਉੱਤੇ ਨਿੰਦਿਆ ਕੀਤੀ ਗਈ। ਇਸ ਦੇ ਸੰਬੰਧ ਵਿੱਚ ਸਥਾਨਕ ਲੋਕਾਂ ਨੇ ਇਸ ਨੂੰ ਦੁੱਖਦ ਘਟਨਾ ਦੱਸਿਆ ਅਤੇ ਅਜਿਹਾ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਸ ਮਾਮਲੇ ਬਾਰੇ ਜਦ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਨੂੰ ਘਟਨਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਦੱਸਿਆ। ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਦੋਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ।