ਪੰਜਾਬ

punjab

ETV Bharat / city

NATO ਤੇ UNO ਜੰਗ ਦਾ ਹੱਲ ਕਰਵਾ ਸਕਦੇ ਹਨ: ਦੂਲੋਂ

ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਜੰਗ ਕਿਤੇ ਵੀ ਹੋਵੇ ਉਸ ਦਾ ਦੇਸ਼ ਨੂੰ ਨੁਕਸਾਨ ਹੀ ਹੁੰਦਾ ਹੈ ਪਹਿਲਾਂ ਵੀ ਦੋ ਵਿਸ਼ਵ ਯੁੱਧ ਹੋ ਚੁੱਕੇ ਹਨ ਜਿਨ੍ਹਾਂ ਨੂੰ ਲੋਕ ਅੱਜ ਤਕ ਨਹੀਂ ਭੁਲਾ ਸਕੇ। ਨਾਟੋ ਅਤੇ ਯੂਐਨਓ ਨੂੰ ਇਸ ਮਸਲੇ ਨੂੰ ਸੁਲਝਾਉਣਾ ਚਾਹੀਦਾ ਹੈ ਕਿਉਂਕਿ ਇਹ ਮਸਲੇ ਗੱਲਬਾਤ ਨਾਲ ਹੱਲ ਹੋ ਸਕਦੇ ਹਨ।

ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ
ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ

By

Published : Mar 2, 2022, 4:04 PM IST

ਸ੍ਰੀ ਫਤਿਹਗੜ੍ਹ ਸਾਹਿਬ:ਜ਼ਿਲ੍ਹੇ ਦੇ ਹਲਕਾ ਅਮਲੋਹ ਦੇ ਡੇਰਾ ਨਮੋਸਰ ਚੋਬਦਾਰਾਂ ਵਿਖੇ ਵੀ ਧਾਰਮਿਕ ਸਮਾਗਮ ਹੋਇਆ। ਜਿਸ ਵਿੱਚ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵਿਸ਼ੇਸ਼ ਤੌਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰੂਸ ਅਤੇ ਯੂਕਰੇਨ ਵਿਚਾਲੇ ਚਲ ਰਹੇ ਜੰਗ ’ਤੇ ਕਿਹਾ ਕਿ ਜੰਗ ਕਿਸੇ ਵੀ ਦੇਸ਼ ਦੀ ਹੋਵੇ ਉਸ ਦਾ ਨੁਕਸਾਨ ਹੀ ਹੁੰਦਾ ਹੈ।

ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਰੂਸ ਅਤੇ ਯੂਕਰੇਨ ਵਿਚਾਲੇ ਚਲ ਰਹੇ ਜੰਗ ’ਤੇ ਨਾਟੋ ਅਤੇ ਯੂਐਨਓ ਨੂੰ ਬੈਠ ਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਹੁਣ ਤੀਜੇ ਯੁੱਧ ਦੀ ਤਿਆਰੀ ਹੋ ਰਹੀ ਹੈ। ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਹ ਯੁੱਧ ਨਾ ਹੋਵੇ ਤੇ ਇਸਦਾ ਜਲਦ ਹੱਲ ਹੋਵੇ। ਦੂਲੋਂ ਅੱਗੇ ਕਿਹਾ ਕਿ ਉੱਥੇ ਫਸੇ ਵਿਦਿਆਰਥੀ ਅਤੇ ਮਾਪਿਆਂ ਵਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਭਾਰਤੀਆਂ ਨੂੰ ਦੇਸ਼ ਵਾਪਸ ਲਿਆਉਣ ਦੇ ਲਈ ਉਨ੍ਹਾਂ ਵਲੋਂ ਵਿਦੇਸ਼ ਮੰਤਰੀ ਨੂੰ ਚੱਠੀ ਵੀ ਲਿਖੀ ਗਈ ਹੈ।

ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ

ਉੱਥੇ ਹੀ ਦੂਲੋ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ’ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਖੜਾ ਜੋ ਬਣਾਇਆ ਗਿਆ ਸੀ ਉਹ ਪੰਡਿਤ ਜਵਾਹਰ ਲਾਲ ਨਹਿਰੂ ਵੱਲੋਂ ਬਣਾਇਆ ਗਿਆ ਸੀ। ਚਾਹੇ ਪੰਜਾਬ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਪਰ ਭਾਖੜਾ ਮੈਨੇਜਮੈਂਟ ਬੋਰਡ ਬਣਿਆ ਹੋਇਆ ਹੈ, ਉਹ ਪੰਜਾਬ ਦਾ ਹੀ ਹੈ। ਇਸ ਕਰਕੇ ਕੇਂਦਰ ਸਰਕਾਰ ਨੂੰ ਮੁੜ ਵਿਚਾਰ ਕਰਦੇ ਹੋਏ ਪੰਜਾਬ ਦਾ ਹੱਕ ਦੇਣਾ ਚਾਹੀਦਾ ਹੈ।

ਇਹ ਵੀ ਪੜੋ:ਬੁਖਾਰੇਸਟ ਤੋਂ 218 ਭਾਰਤੀਆਂ ਨੂੰ ਲੈ ਕੇ ਵਿਸ਼ੇਸ਼ ਜਹਾਜ਼ ਪਹੁੰਚਿਆ ਦਿੱਲੀ

ਕਾਬਿਲੇਗੌਰ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੇ ਕਾਰਨ ਕਈ ਭਾਰਤੀ ਵਿਦਿਆਰਥੀ ਉੱਥੇ ਫਸ ਚੁੱਕੇ ਹਨ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਵਾਪਸ ਲਿਆਇਆ ਜਾ ਰਿਹਾ ਹੈ। ਇਸੇ ਦੌਰਾਨ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਵੀ ਹੋ ਚੁੱਕੀ ਹੈ। ਜਿਸ ਕਾਰਨ ਉੱਥੇ ਹੀ ਫਸੇ ਵਿਦਿਆਰਥੀਆਂ ਦੇ ਮਾਪੇ ਚਿੰਤਤ ਹਨ। ਜਿਸ ਕਾਰਨ ਉਨ੍ਹਾਂ ਵੱਲੋਂ ਵਾਰ ਵਾਰ ਇਹੀ ਅਪੀਲ ਕੀਤੀ ਜਾ ਰਹੀ ਹੈ ਸਰਕਾਰ ਉਨ੍ਹਾਂ ਦੇ ਬੱਚਿਆ ਨੂੰ ਜਲਦ ਤੋਂ ਜਲਦ ਭਾਰਤ ਲੈਕੇ ਆਵੇ।

ABOUT THE AUTHOR

...view details