ਸ੍ਰੀ ਫ਼ਤਿਹਗੜ੍ਹ ਸਾਹਿਬ: ਪਿੰਡ ਨਰਾਇਣਗੜ੍ਹ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਣ ਦੀ ਖ਼ਬਰ ਹੈ। ਇਸ ਦੌਰਾਨ ਪਿੰਡ ਦੇ ਸਾਬਕਾ ਸਰਪੰਚ 'ਤੇ ਗੋਲੀਆਂ ਚਲਾਉਣ ਦਾ ਦੋਸ਼ ਲਾਇਆ ਗਿਆ ਹੈ। ਫਿਲਹਾਲ ਦੋਹਾਂ ਧਿਰਾਂ ਵੱਲੋਂ ਇੱਕ ਦੂਜੇ 'ਤੇ ਦੋਸ਼ ਲਾਏ ਜਾ ਰਹੇ ਹਨ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪਿੰਡ ਦੇ ਸਾਬਕਾ ਸਰਪੰਚ ਮੁਖਤਿਆਰ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਚੰਡੀਗੜ੍ਹ 'ਚ ਰਹਿੰਦਾ ਹੈ ਤੇ ਮਹੀਨੇ 'ਚ ਇੱਕ ਵਾਰ ਪਿੰਡ ਆਉਂਦਾ ਹੈ। ਇਸ ਵਾਰ ਜਦ ਉਹ ਪਿੰਡ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇੱਕ ਨਾਲੇ ਨੂੰ ਲੈ ਕੇ ਦੋ ਧਿਰਾਂ 'ਚ ਝਗੜਾ ਹੋਇਆ ਹੈ। ਇਸ ਝਗੜੇ ਦਾ ਨਿਪਟਾਰਾ ਕਰਵਾਉਣ ਦੇ ਮੰਤਵ ਨਾਲ ਉਹ ਜਸਵੰਤ ਸਿੰਘ ਦੇ ਕੋਲ ਮਿਲਣ ਗਿਆ ਸੀ। ਜਿਵੇਂ ਹੀ ਉਹ ਜਸਵੰਤ ਦੇ ਘਰ ਪੁੱਜਾ ਤਾਂ 10 ਤੋਂ 15 ਲੋਕ ਉਸ ਦੇ ਘਰ ਤੋਂ ਨਿਕਲ ਕੇ ਅਚਾਨਕ ਉਸ ਵੱਲ ਆਂਉੇਦੇ ਹੋਏ ਉਸ ਨਾਲ ਗਾਲੀ ਗਲੌਚ ਕਰਨ ਲੱਗੇ। ਮੁਖਤਿਆਰ ਸਿੰਘ ਨੇ ਕਿਹਾ ਕਿ ਉਸ ਨੇ ਆਪਣੇ ਬਚਾਅ ਲਈ ਆਪਣੀ ਲਾਇਸੈਂਸੀ ਰਿਵਾਲਵਰ ਕੱਢ ਕੇ ਆਤਮ ਰੱਖਿਆ ਲਈ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ।