ਸ੍ਰੀ ਫ਼ਤਿਹਗੜ੍ਹ ਸਾਹਿਬ:ਅੱਜ ਦੇਸ਼ ਭਰ ਵਿੱਚ ਪੁਲਿਸ ਯਾਦਗਾਰੀ ਦਿਵਸ (POLICE COMMEMORATION DAY ) ਮਨਾਇਆ ਜਾ ਰਿਹਾ ਹੈ। ਇਸੇ ਕੜੀ 'ਚ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅੱਜ ਪੁਲਿਸ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ ਤੇ ਡਿਊਟੀ ਦੌਰਾਨ ਦੇਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਪੁਲਿਸ ਯਾਦਗਾਰੀ ਦਿਵਸ ਦਾ ਸਮਾਗਮ ਫ਼ਤਿਹਗੜ੍ਹ ਸਾਹਿਬ ਦੇ ਪੁਲਿਸ ਲਾਈਨ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਜ਼ਿਲ੍ਹਾ ਪੁਲਿਸ ਮੁੱਖੀ ਸੰਦੀਪ ਗੋਇਲ ਤੇ ਸੈਸ਼ਨ ਜੱਜ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।
ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ ਪੰਜਾਬ ਪੁਲਿਸ ਦੇ ਮਹਿਲਾ ਤੇ ਪੁਰਸ਼ ਮੁਲਾਜ਼ਮਾਂ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ ਆਨਰ ਦੇ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਮੁੱਖ ਮਹਿਮਾਨਾਂ ਨੇ ਫੁੱਲ ਚੜ੍ਹਾ ਕੇ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦਾ ਹਾਲ ਜਾਣਿਆ ਤੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।
ਜ਼ਿਲ੍ਹਾ ਪੁਲਿਸ ਅਫ਼ਸਰ ਸੰਦੀਪ ਗੋਇਲ ਨੇ ਦੱਸਿਆ ਕਿ 21 ਅਕਤੂਬਰ 1959 ਵਿੱਚ ਲੱਦਾਖ ਵਿੱਚ ਹੌਟ ਸਪਰਿੰਗਜ਼ ਵਿਖੇ ਚੀਨੀ ਫੌਜਿਆਂ ਨੇ ਘਾਤ ਲਾ ਕੇ ਭਾਰਤੀ ਫੌਜਿਆਂ ਤੇ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕੀਤਾ ਸੀ। ਇਸ ਦੌਰਾਨ ਕਈ ਪੁਲਿਸ ਮੁਲਾਜ਼ਮ ਤੇ ਸੁਰੱਖਿਆ ਬਲ ਦੇ ਮੁਲਾਜ਼ਮ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਅੱਤਵਾਦ ਦੇ ਸਮੇਂ ਫ਼ਤਿਗੜ੍ਹ ਜ਼ਿਲ੍ਹੇ ਦੇ 17 ਪੁਲਿਸ ਜਵਾਨਾਂ ਨੇ ਸ਼ਹੀਦੀਆਂ ਦਿੱਤੀਆਂ ਸਨ। ਇਨ੍ਹਾਂ ਪੁਲਿਸ ਜਵਾਨਾਂ ਦੀਆਂ ਸ਼ਹੀਦੀਆਂ ਸਦਕਾਂ ਅੱਜ ਦੇਸ਼ ਤੇ ਸੂਬੇ ਦੀ ਅੰਦਰੂਨੀ ਸੁਰੱਖਿਆ ਕਾਇਮ ਹੈ ਤੇ ਲੋਕ ਅਮਨ ਤੇ ਚੈਨ ਨਾਲ ਜ਼ਿੰਦਗੀ ਜੀ ਰਹੇ ਹਨ। ਇਸ ਲਈ ਸਾਨੂੰ ਪੁਲਿਸ ਮੁਲਾਜ਼ਮਾਂ ਤੇ ਦੇਸ਼ ਦੀ ਰੱਖਿਆ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਫੌਜਿਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।
ਸ਼ਹੀਦ ਪੁਲਿਸ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ ਇਹ ਵੀ ਪੜ੍ਹੋ :PM ਮੋਦੀ ਨੇ 100 ਕਰੋੜਵਾਂ ਟੀਕਾ ਲਗਵਾਉਣ ਵਾਲੇ ਵਿਅਕਤੀ ਨਾਲ ਕੀਤੀ ਮੁਲਾਕਾਤ