ਫ਼ਤਹਿਗੜ੍ਹ ਸਾਹਿਬ: ਸਰਹਿੰਦ-ਪਟਿਆਲਾ ਮਾਰਗ ’ਤੇ ਪਿੰਡ ਗੁਣੀਆ ਮਾਜਰਾ ਨਜ਼ਦੀਕ ਇਕ ਦਰਦਨਾਕ ਸੜਕ ਹਾਦਸਾ ਹੋ ਗਿਆ। ਬੱਸ ਅਤੇ ਮੋਟਰਸਾਇਕਲ ਦੇ ਸੜਕ ਹਾਦਸੇ 'ਚ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਮੋਟਰਸਾਈਕਲ ਬੱਸ ਥੱਲੇ ਚਲੀ ਗਈ। ਜਿਸ ਕਾਰਨ ਬੱਸ ਨੂੰ ਭਿਆਨਕ ਅੱਗ ਲੱਗ ਗਈ।
ਜਿਸ ਤੇ ਸਰਹਿੰਦ ਤੇ ਪਟਿਆਲਾ ਤੋਂ ਆਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਵੱਡੀ ਮੁਸ਼ਕਿਲ ਨਾਲ ਕਾਬੂ ਪਾਇਆ। ਉਥੇ ਹੀ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ਤੇ ਪੁੱਜ ਗਏ ਸਨ।
ਦੱਸ ਦਈਏ ਕਿ ਇਸ ਹਾਦਸੇ ਵਿਚ ਬੱਸ ਸਵਾਰ ਵਾਲ-ਵਾਲ ਬੱਚ ਗਏ। ਦੋਵੇਂ ਮੋਟਰਸਾਈਕਲ ਸਵਾਰ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਕਿਸੇ ਪਿੰਡ ਦੇ ਦੱਸੇ ਜਾ ਰਹੇ ਹਨ। ਅੱਜ ਦੇਰ ਸ਼ਾਮ ਸਰਹਿੰਦ ਪਟਿਆਲਾ ਮੁੱਖ ਮਾਰਗ ’ਤੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ।