ਸ੍ਰੀ ਫ਼ਤਿਹਗੜ੍ਹ ਸਾਹਿਬ: ਹਲਕਾ ਬੱਸੀ ਪਠਾਣਾ ਦਾ ਪਿੰਡ ਦੁਲਵਾ ਵਿੱਚ ਇੱਕ ਐਨਆਰਆਈ ਪਰਿਵਾਰ ਨੇ ਪਿੰਡ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪਿੰਡ ਵੱਡੇ- ਵੱਡੇ ਸ਼ਹਿਰਾਂ ਨੂੰ ਮਾਤ ਦਿੰਦਾ ਨਜ਼ਰ ਆਉਂਦਾ ਹੈ। ਇਥੇ ਪਿੰਡ ਵਾਸੀਆਂ ਲਈ ਸ਼ਹਿਰ ਵਾਂਗ ਹਰ ਸੁਵਿਧਾ ਮੁਹਇਆ ਕਰਵਾਈ ਗਈ ਹੈ।
ਮਹਿੰਗਾਈ ਦੇ ਚਲਦੇ ਸਿੱਖਿਆ ਤੇ ਸਿਹਤ ਸੁਵਿਧਾਵਾਂ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਪੰਜਾਬ ਦੇ ਕਈ ਪਿੰਡਾਂ ਵਿੱਚ ਅਜੇ ਵੀ ਬੱਚੇ ਚੰਗੀ ਸਿੱਖਿਆ ਹਾਸਲ ਕਰਨ ਤੋਂ ਵਾਂਝੇ ਹਨ। ਐਨਆਰਆਈ ਪਰਿਵਾਰ ਨੇ ਪਿੰਡ ਦੇ ਸਕੂਲਾਂ ਦੇ ਨਵੀਨੀਕਰਨ ਤੇ ਇਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤੇ ਜਾਣ ਵਿੱਚ ਮਦਦ ਕੀਤੀ ਗਈ ਹੈ। ਇਥੇ ਦੇ ਸਕੂਲਾਂ 'ਚ ਬੱਚੇ ਸਮਾਰਟ ਕਲਾਸਾਂ 'ਚ ਪੜ੍ਹਾਈ ਕਰਦੇ ਹਨ। ਇਸ ਤੋਂ ਇਲਾਵਾ ਪਿੰਡ ਵਿੱਚ ਸਿਹਤ ਸੁਵਿਧਾਵਾਂ ਲਈ ਮੁਫ਼ਤ ਡਿਸਪੈਂਸਰੀ ਵੀ ਖੋਲ੍ਹੀ ਗਈ ਹੈ।
ਇਸ ਸਕੂਲ ਦਾ ਦੌਰਾ ਕਰਨ ਪੁਜੇ ਡਿਪਟੀ ਕਮਿਸ਼ਨਰ ਅਮ੍ਰਿਤ ਕੌਰ ਨੇ ਕਿਹਾ ਐਨਆਰਆਈ ਲੋਕ ਸਾਡੇ ਪੰਜਾਬ ਦਾ ਅਹਿਮ ਹਿੱਸਾ ਹਨ। ਉਹ ਵਿਦੇਸ਼ਾਂ ਵਿੱਚ ਜਾ ਕੇ ਵੀ ਆਪਣੇ ਪਿੰਡ ਤੇ ਸੱਭਿਆਚਾਰ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਨੇ ਐਨਆਰਆਈ ਪਰਿਵਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਤੇ ਪਿੰਡ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਪ੍ਰਸ਼ਾਸਨ ਵੱਲੋਂ ਇਸ ਪਰਿਵਾਰ ਨੂੰ ਪੂਰੀ ਤਰ੍ਹਾਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ।
ਇਸ ਸਬੰਧ 'ਚ ਐਨਆਰਆਈ ਪਰਿਵਾਰ ਦੇ ਮੈਂਬਰ ਨੇ ਕਿਹਾ ਕਿ ਉਨ੍ਹਾਂ ਬਜ਼ੁਰਗਾਂ ਵੱਲੋਂ ਸ਼ੁਰੂ ਤੋਂ ਹੀ ਪਿੰਡ ਦੇ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ। ਆਪਣੇ ਪਰਿਵਾਰ ਦੀ ਇਸ ਰਿਵਾਇਤ ਨੂੰ ਜਾਰੀ ਰੱਖਦੇ ਹੋਏ ਉਹ ਇਹ ਕੰਮ ਕਰ ਰਹੇ ਹਨ। ਅਜਿਹਾ ਕਰਨ ਨਾਲ ਉਹ ਆਪਣੇ ਪਿੰਡ ਨਾਲ ਜੁੜਿਆ ਹੋਇਆ ਮਹਿਸੂਸ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਤੇ ਡਿਸਪੈਂਸਰੀ ਤੋਂ ਇਲਾਵਾ ਪਿੰਡ 'ਚ ਹੋਰਨਾਂ ਕਈ ਪ੍ਰੋਜੈਕਟਾਂ ਉੱਤੇ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ।