ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਸਯੁੰਕਤ ਕਿਸਾਨ ਮੋਰਚੇ ਵਲੋਂ ਲਗਾਤਾਰ ਧਰਨਾ ਜਾਰੀ ਹੈ। ਉਥੇ ਹੀ ਪੰਜਾਬ 'ਚ ਵੱਖ-ਵੱਖ ਤਰੀਕੇ ਨਾਲ ਲੋਕਾਂ ਵਲੋਂ ਇਸ ਕਿਸਾਨੀ ਅੰਦੋਲਨ 'ਚ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਗੁਰਦਾਸਪੁਰ ਦੇ ਪਿੰਡ ਵੀਲ੍ਹਾ ਤੋਂ ਰਮਿੰਦਰ ਸਿੰਘ ਨਾਂਅ ਦੇ ਨੌਜਵਾਨ ਨੇ ਆਪਣੇ ਪਿੰਡ ਤੋਂ ਸਿੰਘੂ ਬਾਰਡਰ ਤੱਕ 500 ਕਿਲੋਮੀਟਰ ਸਫ਼ਰ ਦੌੜ ਕੇ ਪੂਰਾ ਕਰਦੇ ਹੋਏ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਦਾ ਨਿਸ਼ਚੈ ਕੀਤਾ ਹੈ।
ਗੁਰਦਾਸਪੁਰ ਤੋਂ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਲਈ 500 ਕਿਲੋਮੀਟਰ ਦੌੜਨ ਵਾਲਾ ਨੌਜਵਾਨ ਰਮਿੰਦਰ ਸਿੰਘ ਤੇ ਉਸ ਦਾ ਸਾਥੀ ਜੋਰਾਵਰ ਸਿੰਘ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ। ਇਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਹਾਂ ਨੌਜਵਾਨਾਂ ਨੂੰ ਸਨਮਾਨਤ ਕੀਤਾ।
ਕਿਸਾਨ ਅੰਦੋਲਨ 'ਚ ਸ਼ਮੂਲੀਅਤ ਲਈ 500 ਕਿਲੋਮੀਟਰ ਦੌੜਨ ਵਾਲਾ ਨੌਜਵਾਨ ਸਨਮਾਨਤ ਇਸ ਮੌਕੇ ਰਮਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਪਾਸੇ ਕੀਤੇ ਕਿਸਾਨ ਮਾਰੂ ਖੇਤੀ ਕਾਨੂੰਨ ਦਾ ਵਿਰੋਧ ਕਰਦਾ ਹੈ। ਇਸ ਲਈ ਉਸ ਨੇ ਆਪਣੇ ਪਿੰਡ ਤੋਂ ਦੌੜ ਦਾ ਹੋਇਆ ਦਿੱਲੀ ਦੇ ਸਿੰਘੂ ਬਾਰਡਰ ਤੇ ਜਾ ਰਿਹਾ ਹੈ। ਉਹ ਗੁਰਦੁਆਰ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚਿਆ। ਰਮਿੰਦਰ ਨੇ ਕਿਹਾ ਕਿ ਉਹ ਕਿਸਾਨੀ ਸੰਘਰਸ਼ ਦੇ ਵਿੱਚ ਆਪਣਾ ਯੋਗਦਾਨ ਪਾਉਣ ਜਾ ਰਿਹਾ ਹੈ। ਉਹ 25 ਫਰਵਰੀ ਨੂੰ ਆਪਣੇ ਪਿੰਡ ਵੀਲ੍ਹਾ ਤੋਂ ਨਿਕਲਿਆ ਸੀ। ਹਰ ਰੋਜ਼ਾਨਾ 50 ਕਿਲੋਮੀਟਰ ਦਾ ਸਫਰ ਤੈਅ ਕਰਦਾ ਹੈ। ਉਹ ਨੌਜਵਾਨਾਂ ਨੂੰ ਸੰਦੇਸ਼ ਦੇਣਾ ਚਾਹੁੰਦਾ ਹੈ ਕਿ ਦਿੱਲੀ ਸੰਘਰਸ਼ ਦੇ ਵਿੱਚ ਵੱਧ ਤੋਂ ਵੱਧ ਪਹੁੰਚਿਆ ਜਾਵੇ।
ਇਸ ਮੌਕੇ ਉਸ ਦੇ ਸਾਥੀ ਜੋਰਾਵਰ ਸਿੰਘ ਨੇ ਦੱਸਿਆ ਕਿ ਉਹ ਰਮਿੰਦਰ ਤੋਂ ਬੇਹਦ ਪ੍ਰਭਾਵਤ ਹੋਇਆ ਹੈ। ਉਸ ਕਿਹਾ ਕਿ ਮੌਜੂਦਾ ਸਮੇਂ 'ਚ ਪੰਜਾਬ ਦੇ ਨੌਜਵਾਨ ਨਸ਼ਿਆਂ ਚੋਂ ਨਹੀਂ ਸਗੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਉਥੇ ਹੀ ਗੁਰਦੁਆਰ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਨੌਜਵਾਨ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋ ਲਈ ਦੌੜ ਕੇ ਦਿੱਲੀ ਜਾ ਰਿਹਾ ਹੈ। ਉਹ ਉਸ ਦੀ ਚੰਗੀ ਸਿਹਤ ਤੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕਰਦੇ ਹਨ।