ਪੰਜਾਬ

punjab

ETV Bharat / city

ਬਟਾਲਾ 'ਚ 18 ਸਾਲਾ ਭਤੀਜੀ ਨਾਲ ਚਾਚੇ ਨੇ ਕੀਤਾ ਜਬਰ ਜਨਾਹ,ਮੁਲਜ਼ਮ ਫਰਾਰ - ਮੁਲਜ਼ਮ ਫਰਾਰ

ਬਟਾਲਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇਥੇ 18 ਸਾਲਾ ਭਤੀਜੀ ਨਾਲ ਚਾਚੇ ਜਬਰ ਜਨਾਹ ਕੀਤਾ। ਪੀੜਤਾ ਨੇ ਇਸ ਸਬੰਧੀ ਪੁਲਿਸ 'ਚ ਸ਼ਿਕਾਇਤ ਦਿੱਤੀ ਹੈ। ਬਟਾਲਾ ਪੁਲਿਸ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਜਾਰੀ ਹੈ।

ਭਤੀਜੀ ਨਾਲ ਚਾਚੇ ਨੇ ਕੀਤਾ ਜਬਰ ਜਨਾਹ
ਭਤੀਜੀ ਨਾਲ ਚਾਚੇ ਨੇ ਕੀਤਾ ਜਬਰ ਜਨਾਹ

By

Published : Oct 6, 2020, 12:52 PM IST

Updated : Oct 6, 2020, 7:12 PM IST

ਗੁਰਦਾਸਪੁਰ :ਜਿਥੇ ਇੱਕ ਪਾਸੇ ਹਾਥਰਸ ਦੀ ਘਟਨਾ ਨੂੰ ਲੈ ਕੇ ਦੇਸ਼ ਭਰ 'ਚ ਰੋਸ ਮੁਜ਼ਾਹਰੇ ਜਾਰੀ ਹਨ, ਉਥੇ ਪੰਜਾਬ 'ਚ ਇੱਕ 18 ਸਾਲਾ ਕੁੜੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ 18 ਸਾਲਾ ਕੁੜੀ ਨਾਲ ਉਸ ਦੇ ਹੀ ਚਾਚੇ ਨੇ ਜਬਰ ਜਨਾਹ ਕੀਤਾ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਹੈ।

ਭਤੀਜੀ ਨਾਲ ਚਾਚੇ ਨੇ ਕੀਤਾ ਜਬਰ ਜਨਾਹ

ਬਟਾਲਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ 18 ਸਾਲ ਦੀ ਕੁੜੀ ਨੂੰ ਉਸ ਦੇ ਸਗੇ ਚਾਚੇ ਨੇ ਹੀ ਹਵਸ ਦਾ ਸ਼ਿਕਾਰ ਬਣਾਇਆ। ਪੀੜਤਾ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੀ ਮਾਂ ਨਾਲ ਇੱਕਲੀ ਰਹਿੰਦੀ ਹੈ। ਬੀਤੇ ਦਿਨੀਂ ਜਦ ਉਸ ਦੀ ਮਾਂ ਘਰ ਨਹੀਂ ਸੀ ਤਾਂ ਦੇਰ ਰਾਤ ਉਸ ਦਾ ਚਾਚਾ ਉਨ੍ਹਾਂ ਦੇ ਘਰ ਆਇਆ ਤੇ ਜਬਰਨ ਉਸ ਨੂੰ ਕਿਸੇ ਸੁਨਸਾਨ ਥਾਂ 'ਤੇ ਲੈ ਗਿਆ। ਉਥੇ ਉਸ ਨੇ ਪੀੜਤਾ ਨਾਲ ਜਬਰ ਜਨਾਹ ਕੀਤਾ। ਉਸ ਨੇ ਇਹ ਭੂਆ ਤੇ ਮਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਭੂਆ ਦੀ ਮਦਦ ਨਾਲ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ। ਪੀੜਤਾ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਜਾਨੋ ਮਾਰਨ ਦੀ ਧਮਕੀਆਂ ਦੇ ਰਿਹਾ ਹੈ। ਪੀੜਤਾ ਨੇ ਦੱਸਿਆ ਕਿ ਇੱਕ ਮਹੀਨਾ ਬੀਤ ਜਾਣ ਮਗਰੋਂ ਵੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ। ਉਨ੍ਹਾਂ ਪੁਲਿਸ ਕੋਲੋਂ ਜਲਦ ਤੋਂ ਜਲਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮਾਮਲੇ ਬਾਰੇ ਬਟਾਲਾ ਪੁਲਿਸ ਦੇ ਅਧਿਕਾਰੀ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ। ਉਨ੍ਹਾਂ ਵੱਲੋਂ ਪੀੜਤਾ ਦੇ ਬਿਆਨ ਦੇ ਅਧਾਰ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਲਈ ਉਹ ਮੁਲਜ਼ਮ ਦੇ ਜਾਣ-ਪਛਾਣ ਵਾਲੇ ਲੋਕਾਂ ਦੇ ਘਰ ਵੀ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਬਣਦੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ।

Last Updated : Oct 6, 2020, 7:12 PM IST

ABOUT THE AUTHOR

...view details