ਗੁਰਦਾਸਪੁਰ: ਕਸਬਾ ਕਾਹਨੂੰਵਾਨ 'ਚ 19 ਸਾਲਾ ਨੌਜਵਾਨ ਦੀ ਖੁਦਕੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਨੇ ਆਪਣੇ ਹੀ ਖੇਤਾਂ 'ਚ ਫਾਹਾ ਲੈ ਖੁਦਕੁਸ਼ੀ ਕਰ ਲਈ।ਜ਼ਿਕਰਯੋਗ ਹੈ ਕਿ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੀ ਪਛਾਣ ਗੌਰਵ ਠਾਕੁਰ ਵਜੋਂ ਹੋਈ ਹੈ।
ਦੁਪਹਿਰ ਤੋਂ ਸੀ ਲਾਪਤਾ

ਮਿਲੀ ਜਾਣਕਾਰੀ ਦੇ ਮੁਤਾਬਕ ਨੌਜਵਾਨ ਬੀਤੇ ਦਿਨ ਦੁਪਹਿਰ 2 ਵਜੇ ਤੋਂ ਲਾਪਤਾ ਸੀ ਤੇ ਸ਼ਾਮ ਨੂੰ ਪਰਿਵਾਰਕ ਮੈਂਬਰਾਂ ਨੇ ਉਸਦੀ ਭਾਲ ਸ਼ੁਰੂ ਕੀਤੀ ਤੇ ਉਨ੍ਹਾਂ ਨੂੰ ਉਸਦੀ ਲਾਸ਼ ਰੁੱਖ ਨਾਲ ਟੰਗੀ ਮਿਲੀ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਨੇ ਦੱਸਿਆ ਕਿ ਉਹ ਬੀਟੈੱਕ ਦੀ ਪੜ੍ਹਾਈ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸਨੇ ਆਪਣੀ ਦੁੱਖ ਤਕਲੀਫ਼ ਬਾਰੇ ਕਦੇ ਕੁੱਝ ਨਹੀਂ ਦੱਸਿਆ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਸਥਾਨਕ ਪੁਲਿਸ ਨੂੰ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚ। ਉਨ੍ਹਾਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਨਾਲ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।