ਪੰਜਾਬ

punjab

ETV Bharat / city

ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ 'ਤੇ ਹਮਲਾ ਕਰਨ ਵਾਲੇ 2 ਮੁਲਜ਼ਮ 20 ਜ਼ਿੰਦਾ ਕਾਰਤੂਸ ਸਣੇ ਗ੍ਰਿਫ਼ਤਾਰ

ਗੁਰਦਾਸਪੁਰ ਪੁਲਿਸ ਨੇ ਬੀਤੇ ਦਿਨੀਂ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਅਤੇ ਉਸ ਦੇ ਗੁਆਂਢੀ ਉੱਤੇ ਹਮਲਾ ਕਰਨ ਵਾਲੇ ਦੋ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਮੌਕੇ 'ਤੇ 20 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਫੋਟੋ
ਫੋਟੋ

By

Published : Mar 1, 2020, 11:47 PM IST

ਗੁਰਦਾਸਪੁਰ: ਕਸਬਾ ਧਾਲੀਵਾਲ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਤੇ ਉਸ ਦੇ ਦੋਸਤ ਉੱਤੇ ਕੁੱਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਦੇ ਹੋਏ ਇਸ ਵਾਰਦਾਤ 'ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ 'ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਹਾਂ ਮੁਲਜ਼ਮਾਂ ਦੀ ਪਛਾਣ ਸੰਨੀ ਤੇ ਸਿਮਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਇੱਕ ਕੋਲੋਂ 7.62 ਕੇ.ਐਫ ਦੇ 20 ਜਿੰਦਾ ਰਾਊਂਡ ਬਰਾਮਦ ਕੀਤੇ ਹਨ। ਇਹ ਕਾਰਤੂਸ ਧਾਲੀਵਾਲ ਨਹਿਰ ਦੇ ਪੁੱਲ ਕੋਲ ਲੁੱਕਾ ਕੇ ਰੱਖੇ ਗਏ ਸਨ। ਪੁਲਿਸ ਵੱਲੋਂ ਮੁਲਜ਼ਮਾਂ ਵਿਰੁੱਧ ਅਗਲੀ ਕਾਰਵਾਈ ਜਾਰੀ ਹੈ।

ਦੱਸਣਯੋਗ ਹੈ ਕਿ ਬੀਤੀ 11 ਫਰਵਰੀ ਨੂੰ ਕਸਬਾ ਧਾਲੀਵਾਲ ਦੇ ਡਡਵਾਂ ਰੋਡ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਦੇ ਉੱਤਰ ਭਾਰਤ ਦੇ ਪ੍ਰੱਮੁੱਖ ਆਗੂ ਹਨੀ ਮਹਾਜਨ ਉੱਤੇ ਅੰਨ੍ਹਵਾਹ ਫਾਈਰਿੰਗ ਕੀਤੀ ਸੀ। ਇਸ ਦੌਰਾਨ ਗੋਲੀ ਲੱਗਣ ਨਾਲ ਉਨ੍ਹਾਂ ਦੇ ਦੋਸਤ ਦੁਕਾਨਦਾਰ ਅਸ਼ੋਕ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਤੇ ਹਨੀ ਮਹਾਜਨ ਗੰਭੀਰ ਜ਼ਖਮੀ ਹੋ ਗਏ ਸਨ।

ABOUT THE AUTHOR

...view details