ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਘੁਮਾਣ ਵਿਖੇ ਇੱਕ ਹੀ ਪਰਿਵਾਰ ਦੇ 2 ਕੋਰੋਨਾ ਪੌਜ਼ੀਟਿਵ ਜੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਡੀਸੀ ਗੁਰਦਾਸਪੁਰ ਦੇ ਆਦੇਸ਼ਾਂ ’ਤੇ ਇਲਾਕੇ ਨੂੰ ਕੰਟੇਂਮੈਂਟ ਜ਼ੋਨ ਐਲਾਨ ਕਰ ਦਿੱਤਾ ਗਿਆ ਹੈ ਤੇ ਇਲਾਕੇ ’ਚ ਰਹਿਣ ਵਾਲੇ ਹਰ ਵਿਅਕਤੀ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ।
ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ, ਪੁਲਿਸ ਨੇ ਰੈੱਡ ਅਲਰਟ ਕੀਤਾ ਜਾਰੀ ਇਹ ਵੀ ਪੜੋ: ਐਨਟੀਏਜੀਆਈ ਨੇ ਕੋਵੀਸ਼ੀਲਡ ਦੀ ਦੋ ਖੁਰਾਕਾਂ ਦੇ ਵਿਚਾਲੇ ਸਮੇਂ ਨੂੰ ਵਧਾਉਣ ਦੀ ਕੀਤੀ ਸਿਫਾਰਸ਼
ਉਥੇ ਹੀ ਥਾਣਾ ਘੁਮਾਣ ਦੇ ਥਾਣਾ ਇੰਚਾਰਜ ਜੋਗਿੰਦਰ ਸਿੰਘ ਨੇ ਦੱਸਿਆ ਕਿ ਕਸਬੇ ਦੇ ਇੱਕ ਰਿਹਾਸ਼ੀ ਇਲਾਕੇ ’ਚ ਕੋਵਿਡ-19 ਪੌਜ਼ੀਟਿਵ ਇੱਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ ਹੋਣ ਦੇ ਬਾਅਦ ਡੀਸੀ ਗੁਰਦਾਸਪੁਰ ਦੇ ਆਦੇਸ਼ਾ ’ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਅਸੀਂ ਇਸ ਮਹਾਂਮਾਰੀ ਦੀ ਲੜੀ ਨੂੰ ਤੋੜਨ ਲਈ ਲੋਕਾਂ ਨੂੰ ਅਪੀਲ ਕਰ ਰਹੇ ਹਾਂ ਕਿ ਉਹ ਟੈਸਟ ਕਰਵਾ ਲੈਣ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਥੇ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਇਸ ਮਹਾਂਮਾਰੀ ਨੂੰ ਹਰਾਇਆ ਜਾ ਸਕੇ।
ਇਹ ਵੀ ਪੜੋ: ਪੰਜਾਬ ਕੈਬਨਿਟ ਵੱਲੋਂ 250 ਮੈਡੀਕਲ ਅਫਸਰਾਂ ਦੀ ਐਮਰਜੈਂਸੀ ਭਰਤੀ ਨੂੰ ਹਰੀ ਝੰਡੀ