ਗੁਰਦਾਸਪੁਰ: ਕੋਰੋਨਾ ਵਾਇਰਸ (coronavirus) ਦੇ ਨਾਲ-ਨਾਲ ਹੁਣ ਜ਼ਿਲ੍ਹੇ 'ਚ ਬਲੈਕ ਫੰਗਸ ਦਾ ਕਹਿਰ ਜਾਰੀ ਹੈ। ਗੁਰਦਾਸਪੁਰ 'ਚ ਬਲੈਕ ਫੰਗਸ (Black Fungus) ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ ਹੈ।
Black Fungus:ਗੁਰਦਾਸਪੁਰ 'ਚ ਬਲੈਕ ਫੰਗਸ ਨਾਲ 3 ਮਰੀਜ਼ਾਂ ਦੀ ਮੌਤ - ਬਲੈਕ ਫੰਗਸ ਕਾਰਨ ਹੋਈ 3 ਮਰੀਜ਼ਾਂ ਦੀ ਮੌਤ
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਨਾਲ-ਨਾਲ ਬਲੈਕ ਫੰਗਸ( Black Fungus) ਦਾ ਕਹਿਰ ਜਾਰੀ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਬਲੈਕ (Black Fungus)ਫੰਗਸ ਤੇ ਵ੍ਹਾਈਟ ਫੰਗਸ (White Fungus)ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਗੁਰਦਾਸਪੁਰ ਵਿਖੇ ਬਲੈਕ ਫੰਗਸ ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ ਹੈ ਤੇ ਕਈ ਮਰੀਜ਼ ਜ਼ੇਰੇ ਇਲਾਜ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਹਰਭਜਨ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਚ ਫੰਗਸ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹਾਲ ਹੀ 'ਚ ਜ਼ਿਲ੍ਹੇ ਵਿੱਚ ਬਲੈਕ ਫੰਗਸ (Black Fungus) ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਬਲੈਕ ਫੰਗਸ (Black Fungus) ਦੇ ਕਾਰਨ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 5 ਮੌਤਾਂ( (Five Death) ਹੋਈਆਂ ਹਨ। ਇਸ ਤੋਂ ਇਲਾਵਾ 6 ਮਰੀਜ਼ਾਂ ਦਾ ਇਲਾਜ ਜਾਰੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਬਲੈਕ ਫੰਗਸ ਦਾ ਇਲਾਜ ਜ਼ਿਲ੍ਹੇ ਦੇ ਕਿਸੇ ਵੀ ਹਸਪਤਾਲ 'ਚ ਨਾ ਹੋਣ ਕਾਰਨ, ਸਾਰੇ ਹੀ ਮਰੀਜ਼ਾਂ ਦਾ ਇਲਾਜ ਜ਼ਿਲ੍ਹੇ ਤੋਂ ਬਾਹਰਲੇ ਹਸਪਤਾਲਾਂ ਵਿੱਚ ਚੱਲ ਰਿਹਾ ਹੈ। ਕੁੱਝ ਦਿਨ ਪਹਿਲਾਂ ਹੀ ਦੋ ਮਰੀਜਾਂ ਦੀ ਮੌਤ ਹੋ ਗਈ ਸੀ,ਜਦੋਂ ਕਿ ਬੀਤੇ 48 ਘੰਟਿਆਂ 'ਚ ਤਿੰਨ ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ। ਸਿਵਲ ਸਰਜਨ ਨੇ ਲੋਕਾਂ ਨੂੰ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾਂ ਜਾਣ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ।