ਪੰਜਾਬ

punjab

ETV Bharat / city

ਵਿਆਹ ਸਮਾਗਮ 'ਚ ਹੋਈ ਤਕਰਾਰ ਕਾਰਨ ਇੱਕ ਨੌਜਵਾਨ ਦਾ ਕਤਲ ਇੱਕ ਜ਼ਖ਼ਮੀ - ਵਾਰਦਾਤ ਸਬੰਧੀ ਸੂਚਨਾ

ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਥਾਣਾ ਭੈਣੀ ਮੀਆਂ ਖਾਂ ਦੇ ਪਿੰਡ ਮੌਜਪੁਰ 'ਚ ਇੱਕ ਵਿਆਹ ਸਮਾਗਮ 'ਚ ਉਸ ਸਮੇਂ ਗਮੀ 'ਚ ਬਦਲ ਗਿਆ, ਜਦੋਂ ਵਿਆਹ 'ਚ ਸ਼ਾਮਲ ਇੱਕ ਨਬਾਲਗ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਹਮਲਾਵਾਰਾਂ ਵਲੋਂ ਮ੍ਰਿਤਕ ਦੇ ਭਰਾ ਨੂੰ ਵੀ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ।

ਵਿਆਹ 'ਚ ਹੋਈ ਤਕਰਾਰ ਕਾਰਨ ਇੱਕ ਨੌਜਵਾਨ ਦਾ ਕਤਲ ਇੱਕ ਜ਼ਖ਼ਮੀ
ਵਿਆਹ 'ਚ ਹੋਈ ਤਕਰਾਰ ਕਾਰਨ ਇੱਕ ਨੌਜਵਾਨ ਦਾ ਕਤਲ ਇੱਕ ਜ਼ਖ਼ਮੀ

By

Published : Jul 15, 2021, 1:31 PM IST

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਥਾਣਾ ਭੈਣੀ ਮੀਆਂ ਖਾਂ ਦੇ ਪਿੰਡ ਮੌਜਪੁਰ 'ਚ ਇੱਕ ਵਿਆਹ ਸਮਾਗਮ 'ਚ ਉਸ ਸਮੇਂ ਗਮੀ 'ਚ ਬਦਲ ਗਿਆ, ਜਦੋਂ ਵਿਆਹ 'ਚ ਸ਼ਾਮਲ ਇੱਕ ਨਬਾਲਗ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਹਮਲਾਵਾਰਾਂ ਵਲੋਂ ਮ੍ਰਿਤਕ ਦੇ ਭਰਾ ਨੂੰ ਵੀ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ।

ਵਿਆਹ 'ਚ ਹੋਈ ਤਕਰਾਰ ਕਾਰਨ ਇੱਕ ਨੌਜਵਾਨ ਦਾ ਕਤਲ ਇੱਕ ਜ਼ਖ਼ਮੀ

ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਦਾ ਕਹਿਣਾ ਕਿ ਇਹ ਕਤਲ ਸਿਆਸੀ ਸ਼ਹਿ ਦੇ ਚੱਲਦਿਆਂ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਕਹਿਣਾ ਕਿ ਅਜਿਹਾ ਹਮਲਾ ਪਹਿਲਾਂ ਵੀ ਹੋ ਚੁੱਕਿਆ ਸੀ।

ਇਸ ਸਬੰਧੀ ਅਕਾਲੀ ਆਗੂ ਦਾ ਕਹਿਣਾ ਕਿ ਸਿਆਸੀ ਸ਼ਹਿ 'ਤੇ ਕਤਲ ਨੂੰ ਅੰਜ਼ਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਪੰਚ 'ਤੇ ਪਹਿਲਾਂ ਵੀ ਮਾਮਲਾ ਦਰਜ ਸੀ ਅਤੇ ਉਸ ਵਲੋਂ ਨੌਜਵਾਨਾਂ ਨੂੰ ਸ਼ਹਿ ਦਿੱਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਮੁਲਜ਼ਮ ਕਾਬੂ ਨਹੀਂ ਹੁੰਦੇ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਵਾਰਦਾਤ ਸਬੰਧੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਮਨਾਲੀ 'ਚ ਪੰਜਾਬ ਦੇ ਸੈਲਾਨੀਆਂ ਦੀ ਬਦਮਾਸ਼ੀ, ਸੜਕ 'ਤੇ ਖੜ੍ਹ ਲਹਿਰਾਈਆਂ ਤਲਵਾਰਾਂ

ABOUT THE AUTHOR

...view details