ਗੁਰਦਾਸਪੁਰ: ਬਟਾਲਾ ਦੇ ਨਜ਼ਦੀਕੀ ਪਿੰਡ ਮਲਕਪੁਰ ਵਿੱਚ ਸੰਤ ਬਾਬਾ ਸੰਪੂਰਣ ਸਿੰਘ ਜੀ ਦੇ ਬਰਸੀ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਿਰਕਤ ਕਰਨ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਹਰ ਸਾਲ ਇਸ ਸਮਾਗਮ ਵਿੱਚ ਸ਼ਾਮਿਲ ਹੁੰਦੇ ਹਨ, ਜਿਸਦੇ ਚਲਦੇ ਇਸ ਵਾਰ ਵੀ ਬਾਬਾ ਜੀ ਦੀ ਬਰਸੀ ਸਮਗਮਾਂ ਵਿੱਚ ਉਨ੍ਹਾਂ ਇਥੇ ਸ਼ਿਰਕਤ ਕੀਤੀ ਹੈ।
ਸੁਖਬੀਰ ਬਾਦਲ ਨੇ ਟਕਸਾਲੀ ਅਕਾਲੀਆਂ ਨੂੰ ਦਿੱਤਾ ਘਰ ਵਾਪਸੀ ਦਾ ਸੱਦਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਟਾਲਾ ਦੇ ਨਜ਼ਦੀਕੀ ਪਿੰਡ ਮਲਕਪੁਰ ਵਿੱਚ ਸੰਤ ਬਾਬਾ ਸੰਪੂਰਣ ਸਿੰਘ ਜੀ ਦੇ ਬਰਸੀ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੋ ਵੀ ਪਾਰਟੀ 'ਚ ਵਾਪਸ ਆਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਖੁਲ੍ਹਾ ਸੱਦਾ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਅੰਮ੍ਰਿਤਸਰ ਰੈਲੀ ਦੌਰਾਨ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੌਨੀ ਅਜਨਾਲਾ ਤੇ ਡਾ. ਰਤਨ ਸਿੰਘ ਅਜਨਾਲਾ ਦੀ ਘਰ ਵਾਪਸੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਹੋਰ ਵੀ ਸਿਆਸੀ ਆਗੂ ਘਰ ਵਾਪਸੀ ਜਾਂ ਪਾਰਟੀ 'ਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਖੁੱਲ੍ਹਾ ਸੱਦਾ ਹੈ।
ਦਿੱਲੀ ਚੋਣ ਨਤੀਜਿਆਂ ਨੂੰ ਲੈ ਕੇ ਸਖਬੀਰ ਸਿੰਘ ਬਾਦਲ ਨੇ ਆਖਿਆ ਕਿ ਹਰ ਸੂਬੇ ਦੇ ਆਪਣੇ ਸਮੀਕਰਣ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਆਉਣ ਵਾਲਿਆਂ ਚੋਣਾਂ ਵਿੱਚ 117 ਸੀਟਾਂ ਵਿੱਚੋਂ 111 ਸੀਟਾਂ 'ਤੇ ਜਿੱਤ ਹਾਸਿਲ ਕਰ ਇਤਹਾਸ ਬਣਾਏਗਾ।