ਗੁਰਦਾਸਪੁਰ : ਸ਼ਹਿਰ ਦੇ ਪਿੰਡ ਸਲਮੇਪੁਰ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਦੂਜੇ ਧਿਰ ਦੇ ਤਿੰਨ ਨੌਜਵਾਨਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਪੀੜਤ ਨੌਜਵਾਨਾਂ ਵਿੱਚੋਂ ਖੜਕ ਸਿੰਘ ਨਾਂ ਦੇ ਇੱਕ ਨੌਜਵਾਨ ਨੇ ਦੱਸਿਆ ਕਿ ਉਹ ਅਤੇ ਉਸ ਦੇ ਦੋ ਹੋਰ ਸਾਥੀ ਕੰਮ ਤੋਂ ਘਰ ਵਾਪਸ ਮੁੜ ਰਹੇ ਸੀ। ਘਰ ਪੁਜ ਕੇ ਜਿਵੇਂ ਹੀ ਉਹ ਆਪਣੇ ਦੋਸਤਾਂ ਨੂੰ ਛੱਡਣ ਲਈ ਘਰ ਤੋਂ ਕੁਝ ਦੂਰੀ ਤੇ ਗਿਆ। ਉਸ ਵੇਲੇ ਦੂਜੇ ਧਿਰ ਦੇ ਅੱਧਾ ਦਰਜਨ ਨੌਜਵਾਨਾਂ ਨੇ ਉਨ੍ਹਾਂ ਦਾ ਰੋਕ ਕੇ ਉਨ੍ਹਾਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਨੂੰ ਸਿਰਫ਼ ਹਮਲਾਵਾਰ ਦੀ ਪਛਾਣ ਹੋਈ ਹੈ ਜੋ ਕਿ ਨੇੜਲੇ ਪਿੰਡ ਸਿੰਘੋਂਵਾਲ ਦਾ ਵਸਨੀਕ ਹੈ।
ਇਸ ਹਮਲੇ ਵਿੱਚ ਪੀੜਤ ਖੜਕ ਸਿੰਘ ਅਤੇ ਉਸ ਦਾ ਸਾਥੀ ਗੁਰਪੇਜ਼ ਸਿੰਘ ਗੰਭੀਰ ਜ਼ਖਮੀ ਹੋ ਗਏ ਹਨ। ਦੋਹਾਂ ਜ਼ਖਮੀ ਲੋਕਾਂ ਨੂੰ ਇਲਾਜ ਲਈ ਗੁਰਦਾਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਗੁਰਪੇਜ਼ ਦੀ ਗੰਭੀਰ ਹਾਲਤ ਵੇਖਦੇ ਹੋਏ ਡਾਕਟਰਾਂ ਵੱਲੋਂ ਉਸ ਨੂੰ ਇਲਾਜ ਲਈ ਅਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਘਟਨਾ ਦੀ ਜਾਂਚ ਕਰਨ ਪੁਜੇ ਐਸਐਚਓ ਮੱਖਣ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕੇ ਪਿੰਡ ਸਲੇਮਪੁਰ ਵਿੱਚ ਝਗੜਾ ਹੋਇਆ ਹੈ। ਜਿਸ ਵਿੱਚ ਤਿੰਨ ਨੌਜਵਾਨਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਦੋਹਾਂ ਧਿਰਾਂ ਵਿਚਾਲੇ ਕਿਸੇ ਗੱਲ ਉੱਤੇ ਤਕਰਾਰ ਹੋ ਗਈ। ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਦੇ ਬਿਆਨ ਦੇ ਆਧਾਰ ਉੱਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ। ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।