ਡੇਰਾ ਬਾਬਾ ਨਾਨਕ:ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ (Bhagwant Mann), ਰਾਘਵ ਚੱਡਾ, ਅਮਨ ਅਰੋੜਾ ,ਹਰਪਾਲ ਚੀਮਾ ਅਤੇ ਹੋਰ ਵਿਧਾਇਕ ਅਤੇ ਆਪ ਵਰਕਰ ਕਰਤਰਪੁਰ ਕੌਰੀਡੋਰ (Kartarpur Corridor) ‘ਤੇ ਪਹੁੰਚੇ।
ਇਹ ਵੀ ਪੜੋ:ਜਾਣੋਂ ਕਿਹੜੀ ਸੰਵਿਧਾਨਕ ਪ੍ਰਕਿਰਿਆ ਦੇ ਤਹਿਤ ਰੱਦ ਹੋਣਗੇ ਖੇਤੀ ਕਾਨੂੰਨ ?
ਇਸ ਮੌਕੇ ਭਗਵੰਤ ਮਾਨ (Bhagwant Mann) ਨੇ ਕਿਹਾ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵਈਆ ਛੱਡ ਕਿਸਾਨਾਂ ਅੱਗੇ ਚੁਕਣਾ ਪਿਆ ਹੈ, ਇਹ ਕਿਸਾਨਾਂ ਦੀ ਜਿੱਤ ਹੈ। ਉਹਨਾਂ ਕਿਹਾ ਆਮ ਆਦਮੀ ਪਾਰਟੀ (Aam Aadmi Party) ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਇਹ ਮੌਤ ਦਾ ਫਰਮਾਨ ਹੈ ਇਹਨਾਂ ਵਿੱਚ ਸੋਧ ਨਹੀਂ ਹੋ ਸਕਦੀ ਇਹ ਰੱਦ ਕਰਕੇ ਪੈਣਗੇ ਨਾਲ਼ ਹੀ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਬਹੁਤ ਲੇਟ ਲਿਆ ਹੈ ਹੁਣ ਤਕ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਜੋ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਹਨ ਉਹਨਾਂ ਨੂੰ ਕੇਂਦਰ ਸਰਕਾਰ ਮੁਆਵਜ਼ਾ ਦੇਵੇ ਅਤੇ ਕਿਹਾ ਕਿ MSP ਵੀ ਨਿਰਧਾਰਿਤ ਕੀਤੀ ਜਾਵੇ।