ਗੁਰਦਾਸਪੁਰ: ਸਾਂਸਦ ਸੰਨੀ ਦਿਓਲ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਦਫ਼ਤਰ ਪਹੁੰਚੇ। ਉਨ੍ਹਾਂ ਡਿਪਟੀ ਕਨਿਸ਼ਨਰ ਗੁਰਦਾਸਪੁਰ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਲਈ ਕੀਤੇ ਗਏ ਪ੍ਰਬੰਧਾਂ 'ਤੇ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਵੀ ਵੇਰਵਾ ਲਿਆ ਅਤੇ ਮੀਟਿੰਗ ਤੋਂ ਬਾਅਦ ਪਠਾਨਕੋਟ ਲਈ ਰਵਾਨਾ ਹੋ ਗਏ। ਇਸ ਦੌਰਾਨ ਸੰਨੀ ਦਿਓਲ ਨੇ ਆਪਣੇ ਪਾਰਟੀ ਵਰਕਰਾਂ ਅਤੇ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਸੰਨੀ ਦਿਓਲ ਨੇ ਗੁਰਦਾਸਪੁਰ ਦੇ ਡੀਸੀ ਨਾਲ ਕੀਤੀ ਬੈਠਕ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸਾਂਸਦ ਸੰਨੀ ਦਿਓਲ ਅੱਜ ਉਨ੍ਹਾਂ ਨਾਲ ਮੀਟਿੰਗ ਕਰਨ ਆਏ ਸਨ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਕੋਰੋਨਾ ਨੂੰ ਲੈ ਕੇ ਕੀਤੇ ਗਏ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇ ਕਿਸੇ ਤਰ੍ਹਾਂ ਦੀ ਕੋਈ ਲੋੜ ਹੋਵੇ ਤਾਂ ਉਹ ਉਨ੍ਹਾਂ ਨਾਲ ਰਾਬਤਾ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵਿਕਾਸ ਕੰਮਾਂ ਦਾ ਵੀ ਵੇਰਵਾ ਲਿਆ। ਉਨ੍ਹਾਂ ਦੱਸਿਆ ਕਿ ਸੰਨੀ ਦਿਓਲ ਨੇ ਭਰੋਸਾ ਦਿੱਤਾ ਹੈ ਕਿ ਕੋਰੋਨਾ ਨਾਲ ਲੜ੍ਹਣ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ।