ਪੰਜਾਬ

punjab

ETV Bharat / city

ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਕੈਂਡਲ ਮਾਰਚ - ਕਾਰਗਿਲ ਯੁੱਧ

ਦੀਨਾਨਗਰ 'ਚ ਕਾਰਗਿਲ ਵਿਜੈ ਦਿਵਸ ਦੀ 20ਵੀਂ ਵਰੇਗੰਢ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਕੂਲੀ ਬੱਚਿਆਂ ਨੇ ਮਿਲ ਕੇ ਕੈਂਡਲ ਮਾਰਚ ਕੱਢਿਆ। ਇਸ ਮੌਕੇ ਪਰਿਵਾਰਾਂ ਤੇ ਬੱਚਿਆਂ ਨੇ 'ਕਾਰਗਿਲ ਸ਼ਹੀਦ ਜ਼ਿੰਦਾਬਾਦ' ਦੇ ਨਾਅਰੇ ਵੀ ਲਗਾਏ।

ਫ਼ੋਟੋ

By

Published : Jul 25, 2019, 7:54 PM IST

Updated : Jul 25, 2019, 9:38 PM IST

ਗੁਰਦਾਸਪੁਰ: ਦੀਨਾਨਗਰ 'ਚ ਕਾਰਗਿਲ ਵਿਜੈ ਦਿਵਸ ਦੀ 20ਵੀਂ ਵਰੇਗੰਢ ਮੌਕੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਵੱਲੋਂ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ। ਕੈਂਡਲ ਮਾਰਚ 'ਚ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਕੂਲੀ ਬੱਚਿਆਂ ਨੇ ਹਿੱਸਾ ਲਿਆ। ਪਰਿਵਾਰਕ ਮੈਂਬਰਾਂ ਅਤੇ ਸਕੂਲੀ ਬੱਚਿਆਂ ਨੇ ਹੱਥਾਂ 'ਚ ਮੋਮਬੱਤੀਆਂ ਲੈ ਕੇ 'ਕਾਰਗਿਲ ਸ਼ਹੀਦ ਜ਼ਿੰਦਾਬਾਦ' ਦੇ ਨਾਅਰੇ ਲਗਾਉਂਦੇ ਹੋਇਆ ਇਹ ਮਾਰਚ ਕੱਢਿਆ।

ਵੀਡੀਓ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹੀਦ ਪਰਿਵਾਰਾਂ ਨੇ ਦੱਸਿਆ ਕਿ ਲਗਭਗ 20 ਸਾਲ ਪਹਿਲਾਂ ਕਾਰਗਿਲ ਯੁੱਧ 'ਚ ਸਾਡੇ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਸੀ, ਪਰ ਸਰਕਾਰਾਂ ਦੀ ਅਣਦੇਖੀ ਕਾਰਨ ਸ਼ਹੀਦ ਪਰਿਵਾਰ ਖੱਜਲ-ਖੁਆਰ ਹੋ ਰਹੇ ਹਨ ਤੇ ਉਨ੍ਹਾਂ ਦੀ ਸੁਣਵਾਈ ਕਿਸੇ ਪਾਸੇ ਵੀ ਨਹੀਂ ਹੋ ਰਹੀ। ਉਨਾਂ ਦੱਸਿਆ ਕਿ ਸਰਕਾਰਾਂ ਵੱਲੋਂ ਸ਼ਹੀਦ ਪਰਿਵਾਰਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਉਨਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ।

ਇਹ ਵੀ ਪੜੋ- ਕਾਰਗਿਲ ਵਿਜੈ ਦਿਵਸ: ਸ਼ਹੀਦਾਂ ਦੀ ਸ਼ਹਾਦਤ ਨੂੰ ਸਰਕਾਰ ਭੁੱਲ ਬੈਠੀ!

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਕਾਰਗਿਲ ਸ਼ਹੀਦਾਂ ਦੀ ਯਾਦ 'ਚ ਕੈਂਡਲ ਮਾਰਚ ਕੱਢਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ।

ਕਾਰਗਿਲ ਵਿਜੈ ਦਿਵਸ: ਸ਼ਹੀਦਾਂ ਦੀ ਸ਼ਹਾਦਤ ਨੂੰ ਸਰਕਾਰ ਭੁੱਲ ਬੈਠੀ!

Last Updated : Jul 25, 2019, 9:38 PM IST

ABOUT THE AUTHOR

...view details