ਗੁਰਦਾਸਪੁਰ: ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਬਟਾਲਾ ਦੇ ਬੇਰਿੰਗ ਕਾਲਜ ਚੋਂ ਰੋਡ ਕੱਢਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਮਸੀਹ ਭਾਈਚਾਰੇ ਦੇ ਲੋਕਾਂ ਅਤੇ ਕਾਂਗਰਸੀ ਆਗੂਆਂ ਵੱਲੋਂ ਆਪਣੀ ਹੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੇ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਮਸੀਹ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ - ਮਸੀਹ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ
ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਬਟਾਲਾ ਦੇ ਬੇਰਿੰਗ ਕਾਲਜ ਚੋਂ ਰੋਡ ਕੱਢਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਪਣੇ ਹੀ ਨੇਤਾ ਬਗਾਵਤ ਕਰ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਗੁਰਦਾਸਪੁਰ 'ਚ ਮਸੀਹ ਭਾਇਚਾਰੇ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਾਲਜ ਚੋਂ ਰੋਡ ਕੱਢਣ ਦਾ ਮਾਮਲਾ ਇਨ੍ਹਾਂ ਕੁ ਵੱਧ ਚੁੱਕਾ ਹੈ ਕਿ ਕਾਂਗਰਸ ਪਾਰਟੀ ਦੇ ਆਪਣੇ ਹੀ ਨੇਤਾਵਾਂ ਨੇ ਬਗਾਵਤ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦੇ ਜਿੱਥੇ ਸਾਬਕਾ ਕਾਂਗਰਸੀ ਮੰਤਰੀ ਅਸ਼ਵਨੀ ਸੇਖੜੀ ਪਹਿਲਾਂ ਹੀ ਵਿਰੋਧ ਦਰਜ ਕਰ ਚੁੱਕੇ ਹਨ ਉਥੇ ਹੀ ਹੁਣ ਇਸ ਮਾਮਲੇ ਨੂੰ ਲੈ ਕੇ ਈਸਾਈ ਅਲਪ ਸੰਖਿਅਕ ਕਮੀਸ਼ਨ ਪੰਜਾਬ ਦੇ ਚੇਅਰਮੈਨ ਸਲਾਮਤ ਮਸੀਹ ਵੀ ਕਾਲਜ ਵਿੱਚੋਂ ਸੜਕ ਕੱਢਣ ਨੂੰ ਲੈ ਕੇ ਕਾਂਗਦਰਸ ਸਰਕਾਰ ਦਾ ਵਿਰੋਧ ਕਰ ਰਹੇ ਹੈ। ਉਥੇ ਹੀ ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਪਾਰਟੀ ਦੇ ਆਪਣੇ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਵੀ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿੱਖ ਕੇ ਕਾਲਜ ਵਿੱਚੋਂ ਰੋਡ ਨਾ ਕੱਢਣ ਦੀ ਅਪੀਲ ਕੀਤੀ ਗਈ ਹੈ ।
ਕਾਲਜ ਪ੍ਰਸ਼ਾਸਨ ਨੇ ਇਸ ਮਾਮਲੇ ਨੂੰ ਮਸੀਹ ਭਾਈਚਾਰੇ ਨਾਲ ਬੇਇਨਸਾਫੀ ਦੱਸਿਆ ਹੈ। ਇਸ ਦੇ ਵਿਰੋਧ 'ਚ ਬੇਰਿੰਗ ਸੰਸਥਾ ਵਲੋਂ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਇਕੱਠੇ ਕਰ ਸੂਬਾ ਸਰਕਾਰ ਦਾ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਤੋਂ ਇਸ ਤਰ੍ਹਾਂ ਦੇ ਰਸਤੇ ਨੂੰ ਨਾ ਬਣਾਉਣਾ ਦੀ ਮੰਗ ਕੀਤੀ ਗਈ।ਇਸ ਦੌਰਾਨ ਮਸੀਹ ਭਾਈਚਾਰੇ ਦੇ ਧਾਰਮਿਕ ਅਤੇ ਰਾਜਨਿਤੀਕ ਆਗੂਆਂ ਨੇ ਆਖਿਆ ਕਿ ਦੀ ਇਸ ਥਾਂ ਉੱਤੇ 100 ਸਾਲ ਤੋਂ ਵੀ ਜ਼ਿਆਦਾ ਅਰਸੇ ਤੋਂ ਬੇਰਿੰਗ ਸੰਸਥਾ ਦਾ ਕਬਜ਼ਾ ਚਲਾ ਆ ਰਿਹਾ ਹੈ। ਇਸ ਲਈ ਇਹ ਪੂਰੀ ਥਾਂ ਬੇਰਿੰਗ ਕਾਲਜ ਦੀ ਹੈ ਤੇ ਇਸ ਨਾਲ ਕਿਸੇ ਨੂੰ ਇਸ ਦੇ ਨਾਲ ਛੇੜ ਛਾੜ ਕਰਣ ਦਾ ਹੱਕ ਨਹੀਂ ਹੈ । ਪ੍ਰਦਰਸ਼ਨਕਰੀਆਂ ਨੇ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਅਤੇ ਪ੍ਰਸ਼ਾਸਨ ਕਾਲਜ ਵਿੱਚੋਂ ਰੋਡ ਬਣਾਉਣ ਦੇ ਫ਼ੈਸਲਾ ਨੂੰ ਨਹੀਂ ਬਦਲਦਾ ਤਾਂ ਆਉਣ ਵਾਲੇ ਸਮਾਂ ਵਿੱਚ ਸੰਘਰਸ਼ ਤੇਜ਼ ਕਰ ਦਿੱਤਾ ਜਾਵੇਗਾ।