ਪੰਜਾਬ

punjab

ETV Bharat / city

ਕਰਤਾਰਪੁਰ ਲਾਂਘਾ ਦੇ ਨਿਰਮਾਣ ਕਾਰਜ 'ਚ ਤੇਜ਼ੀ, 60 ਫੀਸਦੀ ਕੰਮ ਮੁਕੰਮਲ - ਕਰਤਾਰਪੁਰ ਲਾਂਘੇ

ਕਰਤਾਰਪੁਰ ਲਾਂਘੇ ਦਾ ਕੰਮ ਦੋਹਾਂ ਦੇਸ਼ਾਂ ਵਿੱਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਕਈ ਵਿਵਾਦਾਂ ਤੇ ਸਿਆਸਤਬਾਜ਼ੀ ਦੇ ਬਾਅਦ ਵੀ ਕੰਮ ਨਵੰਬਰ ਤੱਕ ਮੁਕੱਮੰਲ ਹੋਵੇਗਾ। ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਦਿਹਾੜੇ ਮੌਕੇ ਨਵੰਬਰ 2019 ਤੋਂ ਸੰਗਤਾਂ ਦਰਸ਼ਨ ਕਰ ਸਕਣਗੀਆਂ।

ਫ਼ੋਟੋ

By

Published : Aug 5, 2019, 9:31 PM IST

ਗੁਰਦਾਸਪੁਰ: ਭਾਰਤ-ਪਾਕਿਸਤਾਨ ਨੂੰ ਜੋੜਣ ਜਾ ਰਿਹਾ ਕਰਤਾਰਪੁਰ ਲਾਂਘੇ ਦਾ ਕੰਮ 60 ਫੀਸਦੀ ਤੱਕ ਪੂਰਾ ਹੋ ਗਿਆ ਹੈ। ਦੂਜੇ ਪਾਸੇ ਪਾਕਿਸਤਾਨ ਦਾਅਵਾ ਕਰ ਰਿਹਾ ਹੈ ਕਿ ਉਨ੍ਹਾਂ ਵੱਲੋਂ ਲਾਂਘੇ ਦਾ ਕੰਮ 90 ਫੀਸਦੀ ਮੁਕੰਮਲ ਹੋ ਗਿਆ ਹੈ। ਭਾਰਤ ਪਾਸੋਂ ਵੀ ਕਰਤਾਰਪੁਰ ਲਾਂਘੇ ਦਾ ਕੰਮ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਇਸ ਮੌਕੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜੋ ਸੜਕ ਅਤੇ ਇੱਕ ਪੁਲ ਬਣਾਉਣ ਦਾ ਕੰਮ ਹੈ, ਉਹ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਆਖਿਆ ਕਿ ਕਰੀਬ 60 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਤੇ ਜੋ ਬਾਕੀ ਦਾ ਕੰਮ ਹੈ ਉਸ ਨੂੰ ਸਮੇਂ ਰਹਿੰਦੇ ਪੂਰਾ ਕਰ ਲਿਆ ਜਾਵੇਗਾ।

ਧਾਰਾ 370: ਕੈਪਟਨ ਨੇ ਬੁਲਾਈ ਐਮਰਜੈਂਸੀ ਬੈਠਕ, ਸੂਬੇ 'ਚ ਜਸ਼ਨਾਂ 'ਤੇ ਲਾਈ ਰੋਕ

ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਵੱਲ ਜੋ ਕੰਮ ਚਲ ਰਿਹਾ ਹੈ, ਉਸ ਨੂੰ ਲੈ ਕੇ ਇੱਕ ਹੋਰ ਮੀਟਿੰਗ ਛੇਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਕੰਮ 30 ਸਤੰਬਰ ਤਕ ਪੂਰਾ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਗਸਤ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੁਆਰਾ ਕਰਤਾਰਪੁਰ ਲਾਂਘੇ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਦੋਹਾਂ ਦੇਸ਼ਾਂ ਵੱਲੋਂ ਲਾਂਘੇ ਦਾ ਕੰਮ ਜ਼ੋਰਾਂ 'ਤੇ ਸ਼ੁਰੂ ਹੋਇਆ ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਪਈ ਪਰ ਇਸ 'ਤੇ ਵੀ ਸਿਆਸਤਦਾਨਾ ਨੇ ਰੱਜ ਕੇ ਸਿਆਸਤ ਕੀਤੀ, ਜਿਸ ਕਾਰਨ ਲਾਂਘੇ ਦੇ ਕੰਮ ਉਪਰ ਅਸਰ ਨਜ਼ਰ ਆਇਆ।

ABOUT THE AUTHOR

...view details