ਗੁਰਦਾਸਪੁਰ: ਕੈਬਿਨੇਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ ਕਸਬਾ ’ਤੇ ਕਾਦੀਆਂ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ 24 ਘੰਟੇ (ਦਿਨ ਰਾਤ) ਦਾ ਧਰਨੇ ’ਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਅ ਸਮੇਤ ਬੀਤੇ ਸ਼ਾਮਿਲ ਹੋਏ।
Contract Workers Union: ਸਰਕਾਰ ਨੂੰ ਜਗਾਉਣ ਲਈ ਕੱਢੀ ਜਾਗੋ
ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਠੇਕੇ ਤੇ ਭਾਰਤੀ ਮੁਲਾਜਮਾਂ ਵੱਲੋਂ ਬੀਤੇ ਦਿਨ ਤੋਂ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਆਪਣੇ ਪਰਿਵਾਰਾਂ ਤੇ ਛੋਟੇ ਬੱਚਿਆਂ ਸਮੇਤ ਧਰਨਾ ਦਿੱਤਾ ਜਾ ਰਿਹਾ ਹੈ ਉਥੇ ਹੀ ਬੀਤੀ ਰਾਤ ਇਹਨਾਂ ਮੁਲਾਜ਼ਿਮਾਂ ਵੱਲੋਂ ਸਰਕਾਰ ਦੇ ਖਿਲਾਫ ਅਤੇ ਆਪਣੀਆਂ ਮੰਗਾ ਨੂੰ ਲੈਕੇ ਸੜਕਾਂ ਤੇ ਜਾਗੋ ਕੱਢੀ ਗਈ।
ਇਸ ਮੌਕੇ ਦੇਰ ਰਾਤ ਤੱਕ ਕਾਦੀਆ ’ਚ ਮੁਲਾਜ਼ਮ ਬੀਬੀਆਂ ਵੱਲੋਂ ਆਪਣੀਆਂ ਮੰਗਾ ਨੂੰ ਲੈਕੇ ਕਸਬਾ ਕਾਦੀਆ ਦੀਆਂ ਸੜਕਾਂ ਤੇ ਜਾਗੋ ਕੱਢੀ ਗਈ। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਠੇਕੇ ਤੇ ਭਾਰਤੀ ਮੁਲਾਜਮਾਂ ਵੱਲੋਂ ਬੀਤੇ ਦਿਨ ਤੋਂ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਆਪਣੇ ਪਰਿਵਾਰਾਂ ਤੇ ਛੋਟੇ ਬੱਚਿਆਂ ਸਮੇਤ ਧਰਨਾ ਦਿੱਤਾ ਜਾ ਰਿਹਾ ਹੈ ਉਥੇ ਹੀ ਬੀਤੀ ਰਾਤ ਇਹਨਾਂ ਮੁਲਾਜ਼ਿਮਾਂ ਵੱਲੋਂ ਸਰਕਾਰ ਦੇ ਖਿਲਾਫ ਅਤੇ ਆਪਣੀਆਂ ਮੰਗਾ ਨੂੰ ਲੈਕੇ ਸੜਕਾਂ ਤੇ ਜਾਗੋ ਕੱਢੀ ਗਈ।
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਤਪਦੀ ਗਰਮੀ ’ਚ ਦਿਨ ਭਰ ਆਪਣੀਆਂ ਮੰਗਾਂ ਨੂੰ ਲੈਕੇ ਆਪਣੇ ਬੱਚਿਆ ਨਾਲ ਸੜਕਾਂ ’ਤੇ ਬੈਠੇ ਸਨ ਅਤੇ ਹੁਣ ਸੁਤੀ ਪਾਈ ਪੰਜਾਬ ਸਰਕਾਰ ਨੂੰ ਜਗਾਉਣ ਲਈ ਜਾਗੋ ਕੱਢ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਸਰਕਾਰ ਤੋਂ ਦੁਖੀ ਹੈ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਉਹਨਾਂ ਵੱਲੋਂ ਆਪਣਾ ਸੰਗਰਸ਼ ਜਾਰੀ ਰਹੇਗਾ।
ਇਹ ਵੀ ਪੜੋ: Citizenship: ਅਫ਼ਗਾਨਿਸਤਾਨ, ਪਾਕਿਸਤਾਨ ਤੇ ਬੰਗਲਾਦੇਸ਼ ਤੋਂ ਆਏ ਸ਼ਰਨਾਰਥੀਆਂ ’ਚ ਖੁਸ਼ੀ